15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਅਜੀਤ ਡੈਸਕ 25-01-2026
ਜਲਾਲਾਬਾਦ, 24 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ 4 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਐੱਚ. ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਫਲਾਈ ਓਵਰ ਸ੍ਰੀ ਮੁਕਤਸਰ ਸਾਹਿਬ ਸਰਕੁਲਰ ਰੋਡ ਜਲਾਲਾਬਾਦ ਵਿਖੇ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੀਪਕ ਉਰਫ਼ ਸ਼ਾਲੂ ਪੁੱਤਰ ਮਦਨ ਲਾਲ ਵਾਸੀ ਪਿੰਡ ਅਰਨੀ ਵਾਲਾ ਜੋਕਿ ਪਿੰਡ ਹਿਸਾਨ ਵਾਲਾ ਨੂੰ ਜਾਂਦੀ ਨਹਿਰ ਪਟੜੀ ਤੇ ਡਰੀਮਜ ਵਿਲਾ ਪੈਲੇਸ ਦੀ ਬੈਕ ਸਾਈਡ ਖੜ੍ਹਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ | ਜਿਸ 'ਤੇ ਪੁਲਿਸ ਪਾਰਟੀ ਨੇ ਪਿੰਡ ਹਿਸਾਨ ਵਾਲਾ ਨੂੰ ਜਾਂਦੀ ਨਹਿਰ ਦੀ ਪਟੜੀ 'ਤੇ ਛਾਪੇਮਾਰੀ ਕਰਕੇ ਦੀਪਕ ਉਰਫ਼ ਸ਼ਾਲੂ ਪੁੱਤਰ ਮਦਨ ਲਾਲ ਵਾਸੀ ਪਿੰਡ ਅਰਨੀ ਵਾਲਾ (ਥਾਣਾ ਅਰਨੀ ਵਾਲਾ) ਨੂੰ 4 ਗਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 12 ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਅਰਨੀਵਾਲਾ ਬਲਾਕ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਬਸੰਤ ਪੰਚਮੀ ਮੌਕੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।