15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਥਿੰਦ ਨੂੰ ਸ਼ਹੀਦ ਊਧਮ ਸਿੰਘ ਕਲੱਬ ਨੇ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 25-01-2026
ਅਬੋਹਰ, 24 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੇ ਆਭਾ ਸਕੇਅਰ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਫ਼ੁਲ ਮਾਲਾ ਚੜ੍ਹਾ ਕੇ ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਇਸ ਮੌਕੇ ਸ਼ਹੀਦ ਊਧਮ ਸਿੰਘ ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਦਾ ਨਿੱਘਾ ਸਵਾਗਤ ਕੀਤਾ | ਡਾ. ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੀ. ਸੀ., ਓ. ਬੀ. ਸੀ. ਵਰਗ ਲਈ ਚਲਾਈਆਂ ਜਾ ਰਹੀਆਂ ਸਕਾਲਰਸ਼ਿਪ, ਸ਼ਗਨ ਯੋਜਨਾ, ਬੋਰਡਾਂ ਤੇ ਕਾਰਪੋਰੇਸ਼ਨਾਂ ਦੀਆਂ ਸਕੀਮਾਂ ਦੇ ਲਾਭ ਜ਼ਿਲ੍ਹਾ ਅਤੇ ਉਪਮੰਡਲ ਪ੍ਰਸ਼ਾਸਨ ਰਾਹੀਂ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਵੀ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵਾਂਗ ਸੰਵਿਧਾਨਕ ਦਰਜਾ ਦਿੱਤਾ ਜਾਵੇ | ਡਾ. ਥਿੰਦ ਨੇ ਕਿਹਾ ਕਿ ਪੰਜਾਬ ਦੀ ਲਗਪਗ 43 ਫੀਸਦੀ ਆਬਾਦੀ ਪੱਛੜੇ ਵਰਗਾਂ ਦੀ ਹੈ, ਇਸ ਲਈ ਸਾਰੇ ਬੋਰਡਾਂ, ਕਾਰਪੋਰੇਸ਼ਨਾਂ, ਬਲਾਕ ਕਮੇਟੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ 'ਚ ਪੱਛੜੇ ਵਰਗਾਂ ਲਈ 27 ਫੀਸਦੀ ਰਾਖਵਾਂਕਰਨ ਪ੍ਰਦਾਨ ਕਰਨਾ ਜ਼ਰੂਰੀ ਹੈ | ਇਸ ਮੌਕੇ ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ, ਪ੍ਰਧਾਨ ਦੇਵੀ ਲਾਲ ਕੰਬੋਜ ਤੇ ਉਪ ਪ੍ਰਧਾਨ ਬਲਦੇਵ ਨੇ ਇਕ ਮੰਗ ਪੱਤਰ ਵੀ ਸੌਂਪਿਆ | ਜਿਸ 'ਚ ਮੰਡਲ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੰਜਾਬ ਵਿਚ ਵਿਧਾਨ ਸਭਾ, ਲੋਕ ਸਭਾ ਤੇ ਰਾਜ ਸਭਾ ਵਿਚ ਓ. ਬੀ. ਸੀ. ਭਾਈਚਾਰੇ ਲਈ 27 ਫੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਕੀਤੀ ਗਈ | ਪ੍ਰੋਗਰਾਮ 'ਚ ਐਡਵੋਕੇਟ ਅਮਨਦੀਪ ਕੰਬੋਜ, ਡਾ. ਧੰਨਾ ਸਿੰਘ ਕੰਬੋਜ, ਸੋਮ ਪ੍ਰਕਾਸ਼ ਕੰਬੋਜ, ਮਿਲਖ ਰਾਜ ਕੰਬੋਜ, ਰਵਿੰਦਰ ਕੰਬੋਜ ਪੱਪੀ, ਹਰਪ੍ਰੀਤ ਕੰਬੋਜ ਅਤੇ ਅਮਨ ਕੰਬੋਜ ਨੇ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਆਪਣੇ ਅਧਿਕਾਰਾਂ ਵਜੋਂ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ |
ਪਿਛਲੀ ਖ਼ਬਰ ਨਗਰ ਪੰਚਾਇਤ ਮੱਲਾਂਵਾਲਾ ਵਿਖੇ ਮਿਸ਼ਨ ਹਸਪਤਾਲ ਦੇ ਸਹਿਯੋਗ ਨਾਲ ਮੈਗਾ ਮੈਡੀਕਲ ਕੈਂਪ ਅਗਲੀ ਖ਼ਬਰ ਅਬੋਹਰ 'ਚ ਬਸੰਤ ਪੰਚਮੀ ਮੌਕੇ ਪਹਿਲੀ ਵਾਰ ਕਰਵਾਇਆ ਵਿਸ਼ਾਲ ਪਤੰਗ ਮਹੋਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।