15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 25-01-2026
ਜ਼ੀਰਾ, 24 ਜਨਵਰੀ (ਰਜਨੀਸ਼ ਕਥੂਰੀਆ)-ਦੇਸ਼ ਦਾ 77ਵਾਂ ਗਣਤੰਤਰਤ ਦਿਵਸ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਧੂਮਧਾਮ ਨਾਲ ਮਨਾਇਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਤੇ ਦੇਸ਼ ਭਾਵਨਾ ਨਾਲ ਸੰਬੰਧਿਤ ਵੰਨਗੀਆਂ ਪੇਸ਼ ਕੀਤੀਆਂ | ਜਿਸ ਦੌਰਾਨ ਸਕੂਲ ਦੇਸ਼ ਭਗਤੀ ਦੀ ਭਾਵਨਾ ਨਾਲ ਰੰਗਿਆ ਗਿਆ | ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ | ਸਕੂਲ ਦੇ ਮੈਨੇਜਰ ਹਰੀਸ਼ ਜੈਨ ਤੇ ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ ਨੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਦੇਸ਼ ਦੇ ਸੱਚੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਤੇ ਪਿ੍ੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ |
ਪਿਛਲੀ ਖ਼ਬਰ ਵਾਰਡ ਨੰਬਰ 8 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਬਾਹਰੀ ਸੂਬਿਆਂ ਨਾਲ ਸੰਬੰਧਿਤ ਕਿਰਾਏਦਾਰ ਰੱਖਣ ਦੀ ਜਾਣਕਾਰੀ ਨਾ ਦੇਣ ਦੇ ਦੋਸ਼ ਤਹਿਤ ਮਕਾਨ ਮਾਲਕ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।