15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਮੱਖੂ ਦੇ 17 ਮੈਂਬਰ ਨਾਮਜ਼ਦ

ਮਾਰਕੀਟ ਕਮੇਟੀ ਮੱਖੂ ਦੇ ਨਾਮਜ਼ਦ ਮੈਂਬਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ, ਨਾਲ ਮੈਂਬਰ ਗੁਰਪਾਲ ਸਿੰਘ ਸ਼ੀਹਾ ਪਾੜੀ | ਤਸਵੀਰ : ਵਰਿੰਦਰ ਮਨਚੰਦਾ <br/> 25-01-2026
ਮੱਖੂ, 24 ਜਨਵਰੀ (ਵਰਿੰਦਰ ਮਨਚੰਦਾ)-ਮਾਰਕੀਟ ਕਮੇਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨਿਰਵਿਘਨ ਚਲਾਉਣ ਲਈ ਪੰਜਾਬ ਸਰਕਾਰ ਵਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ 'ਚ ਮਾਰਕੀਟ ਕਮੇਟੀ ਮੱਖੂ ਦੇ 17 ਮੈਂਬਰ ਨਾਮਜ਼ਦ ਕੀਤੇ ਗਏ ਹਨ, ਜੋ ਜਲਦ ਹੀ ਆਪਣਾ ਕਾਰਜ ਭਾਗ ਸੰਭਾਲ ਲੈਣਗੇ | ਇਹ ਜਾਣਕਾਰੀ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਾਮਜ਼ਦ ਮੈਂਬਰਾਂ ਦੀ ਜਾਰੀ ਕੀਤੀ ਸੂਚੀ 'ਚ ਚੇਅਰਮੈਨ ਕੈਪਟਨ ਨਛੱਤਰ ਸਿੰਘ, ਗੁਰਪਾਲ ਸਿੰਘ ਸ਼ੀਹਾ ਪਾੜੀ, ਸਤਨਾਮ ਸਿੰਘ ਬੁੱਟਰ, ਪ੍ਰਗਟ ਸਿੰਘ, ਹਰਪਾਲ ਸਿੰਘ, ਜ਼ੀਨਤ, ਗੁਰਜੰਟ ਸਿੰਘ, ਸਤਨਾਮ ਸਿੰਘ, ਜਸਕਰਨ ਸਿੰਘ, ਰਣਜੀਤ ਸਿੰਘ ਰਾਣਾ, ਲਵਜੀਤ ਸਿੰਘ, ਲਖਵਿੰਦਰ ਸਿੰਘ ਮਿੱਠੇ, ਸੁਖਵਿੰਦਰ ਸਿੰਘ ਭੁੱਲਰ, ਸੰਦੀਪ ਠੁਕਰਾਲ, ਸੁਰਜੀਤ ਸਿੰਘ, ਗੁਰਨਾਮ ਸਿੰਘ, ਅਨੂਪ ਸਿੰਘ ਨੂੰ ਮਾਰਕੀਟ ਕਮੇਟੀ ਮੱਖੂ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਮੱਖੂ 'ਚ ਇਹ ਨਾਮਜ਼ਦਗੀ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਸਿਫ਼ਾਰਿਸ਼ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਹੈ, ਕਿਉਂਕਿ ਹਲਕਾ ਵਿਧਾਇਕ ਨਰੇਸ਼ ਕਟਾਰੀਆ ਚੰਗੀ ਤਰ੍ਹਾਂ ਜਾਣੰੂ ਹਨ ਕਿ ਮਾਰਕੀਟ ਕਮੇਟੀ ਦੇ ਕੰਮਾਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਲਈ ਵਧੀਆ ਅਤੇ ਯੋਗ ਮੈਂਬਰਾਂ ਦੀ ਲੋੜ ਸੀ | ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਂਬਰ ਨਾਮਜ਼ਦ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਕੰਮਾਂ ਨੂੰ ਬਿਹਤਰ ਬਣਾਉਣ ਲਈ ਹੋਰ ਵੀ ਉਪਰਾਲੇ ਕੀਤੇ ਜਾ ਰਹੇ ਹਨ, ਜੋ ਵਪਾਰਕ ਖ਼ਿੱਤੇ ਲਈ ਬਹੁਤ ਫ਼ਾਇਦੇਮੰਦ ਸਾਬਤ ਹੋਣਗੇ | ਮਾਰਕੀਟ ਕਮੇਟੀ ਮੱਖੂ ਦੇ ਨਾਮਜ਼ਦ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਤੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਐੱਨ. ਐੱਸ. ਐੱਸ. ਵਲੰਟੀਅਰਜ਼ ਨੇ ਵੋਟਰ ਦਿਵਸ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਵਾਰਡ ਨੰਬਰ 8 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।