15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡੀ. ਐੱਸ. ਪੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ

ਅਜੀਤ ਡੈਸਕ 25-01-2026
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)-ਬੀਤੀ ਰਾਤ ਸਰਹਿੰਦ ਨੇੜੇ ਵਾਪਰੇ ਰੇਲਵੇ ਲਾਈਨ 'ਤੇ ਜ਼ੋਰਦਾਰ ਧਮਾਕੇ ਤੋਂ ਬਾਅਦ ਅਤੇ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ. ਐੱਸ. ਪੀ. ਰਾਜਵੀਰ ਸਿੰਘ ਤੇ ਥਾਣਾ ਮੁਖੀ ਗੁਰਜੰਟ ਸਿੰਘ ਵਲੋਂ ਭਾਰੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਰੇਲਵੇ ਸਟੇਸ਼ਨ ਗੁਰੂਹਰਸਹਾਏ ਦੀ ਅਤੇ ਟਰੇਨਾਂ ਵਿਚ ਸਵਾਰੀਆਂ ਦੇ ਸਾਮਾਨ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਮੌਕੇ ਡੀ. ਐੱਸ. ਪੀ. ਰਾਜਵੀਰ ਸਿੰਘ ਵਲੋਂ ਯਾਤਰੀਆਂ ਦੀ ਆਵਾਜਾਈ ਵਾਲੇ ਸਥਾਨਾਂ 'ਤੇ ਖ਼ਾਸ ਨਿਗਰਾਨੀ ਰੱਖਦਿਆਂ ਹਰ ਪੱਖੋਂ ਸੁਰੱਖਿਆ ਦਾ ਜਾਇਜ਼ਾ ਲਿਆ | ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਰਾਜਵੀਰ ਸਿੰਘ ਨੇ ਬੀਤੀ ਰਾਤ ਸਰਹਿੰਦ ਨੇੜੇ ਰੇਲਵੇ ਲਾਈਨ 'ਤੇ ਹੋਏ ਜ਼ਬਰਦਸਤ ਧਮਾਕੇ ਤੇ 26 ਜਨਵਰੀ ਗਣਤੰਤਰ ਦਿਵਸ ਨੂੰ ਦੇਖਦਿਆਂ ਹੋਇਆ ਉੱਚ ਅਧਿਕਾਰੀਆਂ ਦੀਆਂ ਆਈਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਉਨ੍ਹਾਂ ਵਲੋਂ ਥਾਣਾ ਮੁਖੀ ਗੁਰਜੰਟ ਸਿੰਘ ਨੂੰ ਨਾਲ ਲੈ ਕੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੇ ਬੈਗਾਂ ਅਤੇ ਸਾਮਾਨ ਦੀ ਬੜੀ ਬਰੀਕੀ ਦੇ ਨਾਲ ਜਾਂਚ ਕੀਤੀ ਗਈ ਅਤੇ ਨਾਲ ਹੀ ਟੇਰਨਾ ਦੇ ਕੋਚਾਂ ਦੀ ਵੀ ਤਲਾਸ਼ੀ ਲਈ ਗਈ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸ਼ੱਕੀ ਵਿਅਕਤੀਆਂ ਤੇ ਖ਼ਾਸ ਧਿਆਨ ਦਿੱਤਾ ਗਿਆ ਅਤੇ ਹਰ ਕਿਸੇ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਥਾਣੇ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਭੀੜ ਭਾੜ ਵਾਲੇ ਇਲਾਕਿਆਂ 'ਚ ਸੁਰੱਖਿਆ ਬਰਕਰਾਰ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਾਵਧਾਨ ਹੈ |
ਪਿਛਲੀ ਖ਼ਬਰ ਸ਼ਹਿਰ 'ਚ ਚੋਰ ਬੇਖ਼ੌਫ਼, ਪੁਲਿਸ ਖ਼ਾਮੋਸ਼-ਸਿਟੀ ਥਾਣੇ ਨੂੰ ਦਿੱਤੀ ਦਰਖ਼ਾਸਤ ਮੌਕੇ 'ਤੇ ਨਹੀਂ ਪਹੁੰਚਿਆ ਕੋਈ ਅਧਿਕਾਰੀ... ਅਗਲੀ ਖ਼ਬਰ ਸਿੱਖ ਕਤਲੇਆਮ ਕੇਸਾਂ 'ਚ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖ ਕੌਮ ਨਾਲ ਨਾਇਨਸਾਫ਼ੀ-ਗੁਰਮੀਤ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।