15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹਿਰ 'ਚ ਚੋਰ ਬੇਖ਼ੌਫ਼, ਪੁਲਿਸ ਖ਼ਾਮੋਸ਼-ਸਿਟੀ ਥਾਣੇ ਨੂੰ ਦਿੱਤੀ ਦਰਖ਼ਾਸਤ ਮੌਕੇ 'ਤੇ ਨਹੀਂ ਪਹੁੰਚਿਆ ਕੋਈ ਅਧਿਕਾਰੀ

ਅਜੀਤ ਡੈਸਕ 25-01-2026
ਫ਼ਿਰੋਜ਼ਪੁਰ, 24 ਜਨਵਰੀ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਪੁਲਿਸ ਦੀ ਖ਼ਾਮੋਸ਼ੀ ਨੇ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਕਰ ਦਿੱਤੇ ਹਨ ਕਿ ਉਹ ਬਿਨਾਂ ਕਿਸੇ ਡਰ ਦੇ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਸਿਟੀ ਥਾਣਾ ਫ਼ਿਰੋਜ਼ਪੁਰ ਨੂੰ ਲਿਖਤੀ ਦਰਖ਼ਾਸਤ ਦੇਣ ਦੇ ਬਾਵਜੂਦ ਵੀ ਨਾ ਤਾਂ ਕੋਈ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚਿਆ ਤੇ ਨਾ ਹੀ ਹੁਣ ਤੱਕ ਕੋਈ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਸੂਚਨਾ ਮੁਤਾਬਿਕ ਕੱਚਾ ਜ਼ੀਰਾ ਰੋਡ ਸਥਿਤ ਦਾਣਾ ਮੰਡੀ ਦੇ ਨੇੜੇ ਪੈਂਦੇ ਗੁਰੂ ਕਿਰਪਾ ਸਰਵਿਸ ਸਟੇਸ਼ਨ 'ਤੇ ਹੋਈ ਚੋਰੀ ਦੀ ਘਟਨਾ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਅਣਪਛਾਤੇ ਚੋਰ ਸਰਵਿਸ ਸਟੇਸ਼ਨ ਤੋਂ ਦੋ ਜੈਕ ਤੇ ਇਕ ਬਲੌਰ ਚੁੱਕ ਕੇ ਬੇਖ਼ੌਫੀ ਨਾਲ ਫ਼ਰਾਰ ਹੋ ਗਏ | ਸਰਵਿਸ ਸਟੇਸ਼ਨ ਦੇ ਮਾਲਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਚੋਰੀ ਸੰਬੰਧੀ ਸਿਟੀ ਥਾਣਾ ਫ਼ਿਰੋਜ਼ਪੁਰ ਨੂੰ ਲਿਖਤੀ ਦਰਖ਼ਾਸਤ ਦਿੱਤੀ ਗਈ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਅਜੇ ਤੱਕ ਨਾ ਤਾਂ ਕੋਈ ਪੁਲਿਸ ਅਧਿਕਾਰੀ ਮੌਕੇ 'ਤੇ ਆਇਆ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਬੇਰੁਖ਼ੀ ਕਾਰਨ ਚੋਰਾਂ ਦੇ ਹੌਸਲੇ ਹੋਰ ਵੱਧ ਰਹੇ ਹਨ ਅਤੇ ਇਲਾਕੇ ਦੇ ਵਪਾਰੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਲੋਕਾਂ ਵਿਚ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਜੇ ਦਰਖ਼ਾਸਤਾਂ ਦੇਣ 'ਤੇ ਵੀ ਕਾਰਵਾਈ ਨਾ ਹੋਵੇ ਤਾਂ ਆਮ ਨਾਗਰਿਕ ਇਨਸਾਫ਼ ਲਈ ਕਿੱਥੇ ਜਾਵੇ | ਪੀੜਤ ਵਲੋਂ ਪ੍ਰਸ਼ਾਸਨ ਅਤੇ ਉੱਚ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ 'ਚ ਅਜਿਹੀਆਂ ਚੋਰੀ ਦੀਆਂ ਘਟਨਾਵਾਂ 'ਤੇ ਨਕੇਲ ਕੱਸੀ ਜਾ ਸਕੇ |
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਵਲੋਂ ਕੀਤੇ ਜਾ ਰਹੇ ਈ-ਚਲਾਨ ਨੂੰ ਲੈ ਕੇ ਲੋਕ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਡੀ. ਐੱਸ. ਪੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।