15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਖੇਤ 'ਚ ਲੱਗੇ ਟਰਾਂਸਫ਼ਾਰਮਰ ਨੂੰ ਰਾਤ ਸਮੇਂ ਚੋਰਾਂ ਨੇ ਬਣਾਇਆ ਨਿਸ਼ਾਨਾ

ਅਜੀਤ ਡੈਸਕ 25-01-2026
ਪੰਜੇ ਕੇ ਉਤਾੜ, 24 ਜਨਵਰੀ (ਪੱਪੂ ਸੰਧਾ)-ਚੋਰੀ ਦੀਆਂ ਵਾਰਦਾਤਾਂ ਘਟਣ ਦਾ ਨਾਂਅ ਨਹੀਂ ਲੈ ਰਹੀਆਂ ਅਤੇ ਆਏ ਦਿਨ ਚੋਰੀਆਂ, ਲੁੱਟਾਂ-ਖੋਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ | ਅਜਿਹਾ ਇਕ ਮਾਮਲਾ ਹਲਕਾ ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਚੱਕ ਪੰਜੇ ਕੇ ਉਤਾੜ (ਬਸਤੀ ਕਚੂਰਿਆਂ ਵਾਲੀ) ਤੋਂ ਸਾਹਮਣੇ ਆਇਆ ਹੈ | ਜਿਥੇ ਬੀਤੀ ਰਾਤ ਇਕ ਕਿਸਾਨ ਦੇ ਖੇਤ 'ਚ ਲੱਗੇ ਟਰਾਂਸਫ਼ਾਰਮਰ ਤੋਂ ਤਾਂਬੇ ਦੀ ਤਾਰ ਨੂੰ ਚੋਰ ਚੋਰੀ ਕਰਨ ਦੀ ਨੀਅਤ ਨਾਲ ਆਏ ਸਨ, ਪਰ ਖੇਤ ਨਾਲ ਲੱਗਦੇ ਇਕ ਪਰਿਵਾਰ ਨੇ ਇਸ ਘਟਨਾ ਦੀ ਸੂਹ ਕਿਸਾਨ ਤੱਕ ਪਹੁੰਚਾਈ | ਜਿਸ ਤੋਂ ਬਾਅਦ ਆਸ-ਪਾਸ ਖੇਤਾਂ ਦੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਚੋਰਾਂ ਉੱਪਰ ਧਾਵਾ ਬੋਲਿਆ | ਜਿਸ ਤੋਂ ਬਾਅਦ ਚੋਰ ਸਭ ਕੁਝ ਛੱਡਦੇ ਹੋਏ ਰਫ਼ੂ-ਚੱਕਰ ਹੋ ਗਏ | ਪੀੜਤ ਕਿਸਾਨ ਸ਼ਿੰਗਾਰਾ ਸਿੰਘ ਪੁੱਤਰ ਸੁੱਚਾ ਸਿੰਘ ਪਿੰਡ ਬਸਤੀ ਕਚੂਰਿਆਂ ਵਾਲੀ ਨੇ ਦੱਸਿਆ ਕਿ ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਅਕਸਰ ਹੀ ਕਿਸਾਨਾਂ ਦੇ ਖੇਤਾਂ ਤੋਂ ਤਾਰਾਂ, ਮੋਟਰਾਂ ਆਦਿ ਦੀਆਂ ਚੋਰੀਆਂ ਆਏ ਦਿਨ ਹੋ ਰਹੀਆਂ ਹਨ, ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਪੀੜਤ ਕਿਸਾਨ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਮੈਂ ਪੰਜ ਕਿੱਲੇ ਜ਼ਮੀਨ ਠੇਕੇ 'ਤੇ ਲਈ ਹੋਈ ਹੈ ਅਤੇ ਕੁਝ ਸਮਾਂ ਪਹਿਲਾਂ ਵੀ ਇਸੇ ਮੋਟਰ ਤੋਂ ਚੋਰਾਂ ਵਲੋਂ ਤਾਰ ਚੋਰੀ ਕੀਤੀ ਗਈ ਸੀ | ਕਿਸਾਨ ਸ਼ਿੰਗਾਰਾ ਸਿੰਘ ਨੇ ਚੋਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਦੁਬਾਰਾ ਅਜਿਹੀ ਘਟਨਾ ਨੂੰ ਅੰਜਾਮ ਦਿੰਦੇ ਮੌਕੇ 'ਤੇ ਫੜਿਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਵਲੋਂ ਫੜਾਏ ਜਾਣ ਵਾਲੇ ਚੋਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਸੇਵਾ ਸੰਗਠਨ ਗੁਰੂਹਰਸਹਾਏ ਵਲੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਸ਼ਰਧਾਲੂਆ ਨਾਲ ਭਰੀ ਬੱਸ ਕੀਤੀ ਰਵਾਨਾ ਅਗਲੀ ਖ਼ਬਰ -ਸਰਬੱਤ ਦਾ ਭਲਾ ਟਰੱਸਟ ਦਾ ਵੱਡਾ ਉਪਰਾਲਾ- ਟਰੱਸਟ ਦੀ 'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਤਹਿਤ 300 ਧੀਆਂ ਦੇ ਵਿਆਹਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।