15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਸਰਕਾਰ ਦੀ ਮੁਫ਼ਤ ਇਲਾਜ ਬੀਮਾ ਯੋਜਨਾ ਦੀ ਮੱਖੂ 'ਚ ਹੋਈ ਸ਼ੁਰੂਆਤ-ਸੰਦੀਪ ਠੁਕਰਾਲ

ਅਜੀਤ ਡੈਸਕ 25-01-2026
ਮੱਖੂ, 24 ਜਨਵਰੀ (ਵਰਿੰਦਰ ਮਨਚੰਦਾ)-ਪੰਜਾਬ ਦੇ ਸਮੂਹ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ 10 ਲੱਖ ਰੁਪਏ ਦੀ ਮੁਫ਼ਤ ਇਲਾਜ ਬੀਮਾ ਯੋਜਨਾ ਤਹਿਤ ਮੱਖੂ 'ਚ ਸਿਹਤ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਨਗਰ ਪੰਚਾਇਤ ਮੱਖੂ ਦੇ ਕੌਂਸਲਰ, ਬਲਾਕ ਪ੍ਰਧਾਨ ਤੇ ਮਾਰਕੀਟ ਕਮੇਟੀ ਮੱਖੂ ਦੇ ਮੈਂਬਰ ਸੰਦੀਪ ਠੁਕਰਾਲ ਨੇ ਦਿੰਦਿਆਂ ਦੱਸਿਆ ਕਿ ਵਾਰਡ ਨੰ. 7 ਤੋਂ ਇਲਾਜ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ ਹੈ, ਜਿਸ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ | ਸੰਦੀਪ ਠੁਕਰਾਲ ਨੇ ਦੱਸਿਆ ਕਿ ਇਸ ਯੋਜਨਾ ਲਈ ਕਿਸੇ ਆਮਦਨ ਸਰਟੀਫਿਕੇਟ ਜਾਂ ਰਾਸ਼ਨ ਕਾਰਡ ਦੀ ਲੋੜ ਨਹੀਂ ਹੋਵੇਗੀ, ਸਗੋਂ ਪੰਜਾਬ ਦੇ ਆਧਾਰ ਕਾਰਡ ਜਾਂ ਵੋਟਰ ਆਈਡੀ ਕਾਰਡ ਨਾਲ ਹੀ ਕੈਸ਼ਲੈੱਸ ਇਲਾਜ ਲਈ ਹੈਲਥ ਕਾਰਡ ਬਣ ਜਾਵੇਗਾ ਅਤੇ ਇਸ ਯੋਜਨਾ ਵਿਚ ਸਰਕਾਰੀ ਕਰਮਚਾਰੀ, ਆਂਗਣਵਾੜੀ ਵਰਕਰ ਤੇ ਆਸ਼ਾ ਵਰਕਰ ਵੀ ਕਵਰ ਹੋਣਗੇ | ਮੱਖੂ ਖੇਤਰ ਦੇ ਲੋਕਾਂ ਨੂੰ ਸਰਕਾਰ ਦੀ ਸ਼ੁਰੂ ਕੀਤੀ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਫ਼ਾਇਦਾ ਲੈਣ ਬਾਰੇ ਜਾਗਰੂਕ ਕਰਦੇ ਹੋਏ ਕੌਂਸਲਰ ਤੇ ਮੈਂਬਰ ਸੰਦੀਪ ਠੁਕਰਾਲ ਨੇ ਕਿਹਾ ਕਿ ਪੰਜਾਬ ਦਾ ਹਰ ਵਾਸੀ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਪ੍ਰਾਪਤ ਕਰ ਸਕਦਾ ਹੈ, ਜੋ ਸਿਰਫ਼ ਵੋਟਰ ਕਾਰਡ ਅਤੇ ਆਧਾਰ ਕਾਰਡ ਨਾਲ ਹੈਲਥ ਕਾਰਡ ਦੀ ਸੁਵਿਧਾ ਲੈ ਸਕਦਾ ਹੈ, ਜਿਸ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕਿਆ ਹੈ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ ਰੇਲਵੇ ਕਰਮਚਾਰੀਆਂ ਲਈ ਸੀ. ਪੀ. ਆਰ. ਸਿਖਲਾਈ ਕੈਂਪ ਦਾ ਆਯੋਜਨ ਅਗਲੀ ਖ਼ਬਰ ਪਿਤਾ ਦੇ ਦਿਹਾਂਤ 'ਤੇ ਹਰਜੀਤ ਸਿੰਘ ਸਨ੍ਹੇਰ ਨਾਲ ਚੰਦ ਸਿੰਘ ਗਿੱਲ ਤੇ ਜਸਪਾਲ ਸਿੰਘ ਵਿਰਕ ਨੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।