15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਫ਼ਿਰੋਜ਼ਪੁਰ ਮੰਡਲ ਵਲੋਂ ਰੇਲਵੇ ਕਰਮਚਾਰੀਆਂ ਲਈ ਸੀ. ਪੀ. ਆਰ. ਸਿਖਲਾਈ ਕੈਂਪ ਦਾ ਆਯੋਜਨ

ਅਜੀਤ ਡੈਸਕ 25-01-2026
ਫ਼ਿਰੋਜ਼ਪੁਰ, 24 ਜਨਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੇ ਮੰਡਲ ਹਸਪਤਾਲ ਵਿਚ ਮੁੱਖ ਚਿਕਿਤਸਾ ਅਧੀਖਿਅਕ ਡਾ. ਰੰਜਨਾ ਸਹਿਗਲ ਦੀ ਅਗਵਾਈ ਹੇਠ ਸੰਚਾਲਨ ਵਿਭਾਗ ਦੇ ਕਰਮਚਾਰੀਆਂ ਲਈ ਸੀ. ਪੀ. ਆਰ. ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ | ਮੰਡਲ ਹਸਪਤਾਲ ਦੇ ਡਾ. ਕਮਲ ਕੁਮਾਰ ਨੇ ਕਰਮਚਾਰੀਆਂ ਨੂੰ ਸੀ. ਪੀ. ਆਰ. ਦੇਣ ਦੀ ਸਹੀ ਤਕਨੀਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਿਖਲਾਈ ਦੌਰਾਨ ਕਰਮਚਾਰੀਆਂ ਨੂੰ ਬੁਨਿਆਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪੁਤਲਿਆਂ 'ਤੇ ਡੈਮੋ ਦੇ ਕੇ ਅਭਿਆਸ ਵੀ ਕਰਵਾਇਆ | ਸਿਖਲਾਈ ਸੈਸ਼ਨ 'ਚ ਕੁੱਲ 25 ਕਰਮਚਾਰੀਆਂ ਨੇ ਭਾਗ ਲਿਆ | ਸਿਖਲਾਈ ਦਾ ਮੁੱਖ ਉਦੇਸ਼ ਕਰਮਚਾਰੀਆਂ ਨੂੰ ਐਮਰਜੈਂਸੀ ਦੀ ਸਥਿਤੀ ਵਿਚ ਜੀਵਨ ਰੱਖਿਅਕ ਤਕਨੀਕਾਂ ਤੋਂ ਜਾਣੂ ਕਰਵਾਉਣਾ ਸੀ, ਤਾਂ ਜੋ ਕਿਸੇ ਵੀ ਅਚਾਨਕ ਵਾਪਰੀ ਘਟਨਾ ਦੌਰਾਨ ਸਮੇਂ ਸਿਰ ਉਚਿਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ | ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਮੰਡਲ ਦੇ ਫਰੰਟਲਾਈਨ ਸਟਾਫ਼ ਨੂੰ ਸੀ. ਪੀ. ਆਰ. ਤੇ ਮੁੱਢਲੀ ਸਹਾਇਤਾ ਸੰਬੰਧੀ ਸਿਖਲਾਈ ਦੇਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ | ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਫ਼ਰ ਦੌਰਾਨ ਕਿਸੇ ਵੀ ਮੈਡੀਕਲ ਐਮਰਜੈਂਸੀ ਵੇਲੇ ਰੇਲ ਯਾਤਰੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ |
ਪਿਛਲੀ ਖ਼ਬਰ ਸਰਦੀਆਂ ਦੇ ਦਿਨਾਂ 'ਚ ਬਿਜਲੀ ਸਪਲਾਈ ਦਾ ਬੁਰਾ ਹਾਲ, ਲੋਕਾਂ 'ਚ ਹਾਹਾਕਾਰ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਮੁਫ਼ਤ ਇਲਾਜ ਬੀਮਾ ਯੋਜਨਾ ਦੀ ਮੱਖੂ 'ਚ ਹੋਈ ਸ਼ੁਰੂਆਤ-ਸੰਦੀਪ ਠੁਕਰਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।