17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਗਰ ਕੌਂਸਲ ਦਾ ਬੁਰਾ ਹਾਲ, ਪਿਛਲੇ ਦੋ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ

ਅਜੀਤ ਡੈਸਕ 25-01-2026
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)-ਸ਼ਹਿਰ 'ਚ ਨਗਰ ਕੌਸ਼ਲ ਦਾ ਬੁਰਾ ਹਾਲ ਹੈ ਪਿਛਲੇ ਦੋ ਦਿਨਾਂ ਤੋਂ ਪਾਣੀ ਸਪਲਾਈ ਵਾਲੀ ਮੋਟਰ ਖ਼ਰਾਬ ਹੋਣ ਕਰਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਘਰਾਂ 'ਚ ਪੀਣ ਵਾਲਾ ਪਾਣੀ ਨਹੀਂ ਪਹੁੰਚ ਸਕਿਆ, ਜਿਸ ਨਾਲ ਲੋਕਾਂ 'ਚ ਹਾਹਾਕਾਰ ਮੱਚ ਗਈ ਹੈ | ਕੜਾਕੇ ਦੀ ਠੰਢ ਦੇ ਬਾਵਜੂਦ ਪਾਣੀ ਨਾ ਆਉਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੇ ਕਿ ਨਗਰ ਕੌਂਸਲ ਵਲੋਂ ਨਾ ਤਾਂ ਸਮੇਂ ਸਿਰ ਮੋਟਰ ਦੀ ਮੁਰੰਮਤ ਕਰਵਾਈ ਗਈ ਤੇ ਨਾ ਹੀ ਪਾਣੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ | ਉਨ੍ਹਾਂ ਕਿਹਾ ਕਿ ਦੋ ਦਿਨਾਂ ਤੋਂ ਪਾਣੀ ਨਾ ਆਉਣ ਕਰਕੇ ਜਿੱਥੇ ਘਰੇਲੂ ਕੰਮਕਾਜ, ਰਸੋਈ ਤੇ ਸਫ਼ਾਈ ਵਰਗੀਆਂ ਬੁਨਿਆਦੀ ਲੋੜਾਂ ਪ੍ਰਭਾਵਿਤ ਹੋ ਰਹੀਆਂ ਹਨ ਉਥੇ ਹੀ ਪਾਣੀ ਨਾ ਹੋਣ ਕਰਕੇ ਬੱਚੇ ਅਤੇ ਮਰਦਾ ਨੂੰ ਬਿਨਾਂ ਨਹਾਤੇ ਹੀ ਸਕੂਲ ਅਤੇ ਆਪਣੀਆਂ-ਆਪਣੀਆਂ ਦੁਕਾਨਾਂ 'ਤੇ ਜਾਣ ਲਈ ਮਜਬੂਰ ਹਨ ਅਤੇ ਲੋਕ ਮਹਿੰਗੇ ਦਾਮ 'ਤੇ ਪਾਣੀ ਖ਼ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਪਰ ਨਗਰ ਕੌਂਸਲ ਦੇ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਹੈ | ਗ਼ੁੱਸੇ ਵਿਚ ਆਏ ਵੱਖ-ਵੱਖ ਵਾਰਡਾਂ ਦੇ ਲੋਕਾਂ ਨੇ ਕਿਹਾ ਕਿ ਹਰ ਵਾਰ ਮੋਟਰ ਖ਼ਰਾਬੀ ਦਾ ਬਹਾਨਾ ਬਣਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ | ਲੋਕਾਂ ਨੇ ਦੱਸਿਆ ਕਿ ਜਦ ਵੀ ਉਹ ਨਗਰ ਕੌਸ਼ਲ ਦੇ ਅਧਿਕਾਰੀਆਂ ਨੂੰ ਫ਼ੋਨ ਕਰਦੇ ਹਨ ਤਾਂ ਉਹ ਇਹ ਕਹਿ ਦਿੰਦੇ ਹਨ ਕਿ ਹੁਣੇ ਠੀਕ ਹੋ ਜਾਵੇਗੀ | ਪਰ ਦੋ ਦਿਨ ਹੋ ਗਏ ਮੰਦਰ ਮਾਤਾ ਜੱਜਲ ਵਾਲੀ ਗਲੀ ਵਿਚ ਲੱਗੀ ਮੋਟਰ ਤੇ ਹੋਰ ਵੱਖ-ਵੱਖ ਵਾਰਡਾਂ ਵਿਚ ਪਾਣੀ ਨਹੀਂ ਆ ਰਿਹਾ ਹੈ | ਲੋਕਾਂ ਨੇ ਮੰਗ ਕੀਤੀ ਕਿ ਮੋਟਰ ਨੂੰ ਤੁਰੰਤ ਠੀਕ ਕਰਕੇ ਪਾਣੀ ਦੀ ਸਪਲਾਈ ਬਹਾਲ ਕੀਤੇ ਜਾਵੇ ਤੇ ਭਵਿੱਖ 'ਚ ਇਸ ਤਰ੍ਹਾਂ ਦੀ ਸਮੱਸਿਆ ਨਾ ਆਵੇ ਇਸ ਲਈ ਪੱਕਾ ਇੰਤਜ਼ਾਮ ਕੀਤੇ ਜਾਣ | ਓਧਰ ਨਗਰ ਕੌਂਸਲ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਮੋਟਰ ਵਿਚ ਤਕਨੀਕੀ ਖ਼ਰਾਬੀ ਆ ਗਈ ਸੀ, ਜਿਸ ਨੂੰ ਠੀਕ ਕਰਨ ਲਈ ਮਕੈਨਿਕ ਬੁਲਾਇਆ ਗਿਆ ਹੈ, ਜਲਦ ਹੀ ਪਾਣੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ | ਹਾਲਾਂਕਿ ਲੋਕਾਂ ਦਾ ਕਹਿਣਾ ਹੈ ਕਿ ਇਹ ਭਰੋਸੇ ਉਹ ਪਹਿਲਾਂ ਵੀ ਕਈ ਵਾਰ ਸੁਣ ਚੱੁਕੇ ਹਨ |
ਪਿਛਲੀ ਖ਼ਬਰ ਸਾਇੰਸ ਮਾਸਟਰ ਸਚਿਨ ਕੁਮਾਰ ਨੇ ਰਾਸ਼ਟਰੀ ਪੱਧਰ ਦੇ ਮੁਕਾਬਲੇ 'ਚ ਕੀਤੀ ਵਿਲੱਖਣ ਪ੍ਰਾਪਤੀ ਅਗਲੀ ਖ਼ਬਰ ਸਾਇੰਸ ਮਾਸਟਰ ਸਚਿਨ ਕੁਮਾਰ ਨੇ ਰਾਸ਼ਟਰੀ ਪੱਧਰ ਦੇ ਮੁਕਾਬਲੇ 'ਚ ਕੀਤੀ ਵਿਲੱਖਣ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।