17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭਾਗ ਸਿੰਘ ਖ਼ਾਲਸਾ ਕਾਲਜ 'ਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮਨਾਈ

ਅਜੀਤ ਡੈਸਕ 25-01-2026
ਅਬੋਹਰ, 24 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਵਿਖੇ ਮੇਰਾ ਯੁਵਾ ਭਾਰਤ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਸੰਸਥਾ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਤੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਔਲਖ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਲੇਖਾ ਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਅੰਤੀ ਦੇ ਸੰਬੰਧ 'ਚ ਕਵਿਤਾ ਉਚਾਰਨ ਤੇ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ, ਜਿਸ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਮਾਂ ਸਰਸਵਤੀ ਦੀ ਪੂਜਾ ਤੇ ਜੋਤ ਜਗਾ ਕੇ ਕੀਤੀ | ਇਸ ਦੌਰਾਨ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਨੇ ਵਿਦਿਆਰਥੀਆ ਨਾਲ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪੇ੍ਰਰਨਾ ਲੈ ਕੇ ਸਮਾਜ ਤੇ ਦੇਸ਼ ਦੀ ਉਸਾਰੀ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਨੇਤਾ ਜੀ ਦੇ ਜੀਵਨ 'ਚ ਹੋਈਆ ਘਟਨਾਵਾਂ ਬਾਰੇ ਬੋਲਦੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਮੇਰਾ ਯੁਵਾ ਭਾਰਤ ਫ਼ਾਜ਼ਿਲਕਾ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਮਨਜੀਤ ਸਿੰਘ ਭੁੱਲਰ ਵਲੋਂ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਔਲਖ, ਵਾਈਸ ਪਿ੍ੰਸੀਪਲ ਡਾ. ਇਕਬਾਲ ਕੌਰ, ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਤੇ ਕੋਆਰਡੀਨੇਟਰ ਸਣੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਪਿ੍ੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਵਿਦਿਆਰਥੀਆਂ ਨੂੰ ਨੇਤਾ ਜੀ ਦੀ ਜੀਵਨੀ ਆਧਾਰਿਤ ਕਵਿਤਾ ਤੇ ਭਾਸ਼ਨ ਮੁਕਾਬਲੇ ਵਿਚ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਤੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ |
ਪਿਛਲੀ ਖ਼ਬਰ ਪੀ. ਟੀ. ਆਈ. 2 ਹਜ਼ਾਰ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਸਿੱਖਿਆ ਮੰਤਰੀ ਬ... ਅਗਲੀ ਖ਼ਬਰ ਸਹਾਰਾ ਕਲੱਬ ਵਲੋਂ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।