17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਤੋਂ ਅੰਮਿ੍ਤਸਰ ਲਈ ਬੱਸ ਕੀਤੀ ਰਵਾਨਾ

ਅਜੀਤ ਡੈਸਕ 25-01-2026
ਜਲਾਲਾਬਾਦ, 24 ਜਨਵਰੀ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਹੈ | ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਤੋਂ ਅੰਮਿ੍ਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਦੁਰਗਿਆਨਾ ਮੰਦਿਰ, ਜਲਿ੍ਹਆਵਾਲਾ ਬਾਗ਼, ਰਾਮ ਤੀਰਥ ਮੰਦਰ ਤੇ ਕਈ ਗੁਰੂ ਧਾਮਾਂ ਦੇ ਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ-ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ | ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖ਼ੁਸ਼ੀ 'ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ | ਵਿਧਾਇਕ ਗੋਲਡੀ ਕੰਬੋਜ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ 'ਚ ਚਾਹ ਤੇ ਖਾਣੇ ਅਤੇ ਰਾਤ ਠਹਿਰਨ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ | ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾਂ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ | ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ 'ਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ |
ਪਿਛਲੀ ਖ਼ਬਰ ਕੋਰੇ ਤੇ ਸੀਤ ਲਹਿਰ ਨੇ ਕੀਤਾ ਠੰਢ 'ਚ ਵੱਡਾ ਵਾਧਾ ਅਗਲੀ ਖ਼ਬਰ ਬਸੰਤ ਪੰਚਮੀ 'ਤੇ ਮਾਂ ਸਰਸਵਤੀ ਦੀ ਪੂਜਾ ਕਰ ਕੇ ਕੀਤਾ ਸੰਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।