17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਏਾਜਲਸ ਵਰਲਡ ਪਲੇਅ ਵੇ ਕਾਨਵੈਂਟ ਸਕੂਲ 'ਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 25-01-2026
ਅਬੋਹਰ, 24 ਜਨਵਰੀ (ਵਿਵੇਕ ਹੂੜੀਆ)-ਸਥਾਨਕ ਏਾਜਲਸ ਵਰਲਡ ਪਲੇਅ ਵੇ ਕਾਨਵੈਂਟ ਸਕੂਲ 'ਚ ਗਣਤੰਤਰ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ | ਇਸ ਮੌਕੇ ਸਕੂਲ ਕੈਂਪਸ ਨੂੰ ਤਿਰੰਗੇ ਗ਼ੁਬਾਰਿਆਂ ਨਾਲ ਖ਼ੂਬਸੂਰਤੀ ਨਾਲ ਸਜਾਇਆ ਗਿਆ, ਜਿਸ ਨਾਲ ਪੂਰਾ ਵਾਤਾਵਰਨ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਨਜ਼ਰ ਆਇਆ | ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ | ਇਸ ਤੋਂ ਬਾਅਦ ਨੰਨ੍ਹੇ-ਮੁੰਨੇ ਬੱਚੇ ਆਜ਼ਾਦੀ ਘੁਲਾਟੀਆਂ ਦੇ ਪਹਿਰਾਵੇ 'ਚ ਸਜ ਕੇ ਸਟੇਜ 'ਤੇ ਪਹੁੰਚੇ | ਕਿਸੇ ਨੇ ਮਹਾਤਮਾ ਗਾਂਧੀ, ਕਿਸੇ ਨੇ ਸ਼ਹੀਦ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ ਤੇ ਰਾਣੀ ਲਕਸ਼ਮੀ ਬਾਈ ਦਾ ਰੂਪ ਧਾਰ ਕੇ ਹਾਜ਼ਰ ਮਾਪਿਆਂ ਦਾ ਦਿਲ ਜਿੱਤ ਲਿਆ | ਬੱਚਿਆਂ ਦੀਆਂ ਮਾਸੂਮ ਅਦਾਵਾਂ ਤੇ ਦੇਸ਼ ਭਗਤੀ ਨਾਲ ਭਰਪੂਰ ਪੇਸ਼ਕਾਰੀਆਂ ਨੇ ਪ੍ਰੋਗਰਾਮ ਨੂੰ ਯਾਦਗਾਰ ਬਣਾ ਦਿੱਤਾ | ਸਕੂਲ ਦੀਆਂ ਅਧਿਆਪਕਾਵਾਂ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਸਰਲ ਤੇ ਰੋਚਕ ਤਰੀਕੇ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 26 ਜਨਵਰੀ ਦਾ ਦਿਨ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਣ ਦਾ ਪ੍ਰਤੀਕ ਹੈ ਤੇ ਸਾਨੂੰ ਆਪਣੇ ਦੇਸ਼ ਦੇ ਨਿਯਮਾਂ, ਅਧਿਕਾਰਾਂ ਤੇ ਕਰਤੱਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਲਘੂ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਇਸ ਆਯੋਜਨ ਦਾ ਮੁੱਖ ਉਦੇਸ਼ ਬੱਚਿਆਂ ਵਿਚ ਦੇਸ਼ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਰਿਹਾ | ਪ੍ਰੋਗਰਾਮ ਦੇ ਅੰਤ 'ਚ ਮਾਪਿਆਂ ਨੇ ਸਕੂਲ ਵਲੋਂ ਕਰਵਾਏ ਸ਼ਾਨਦਾਰ ਸਮਾਗਮ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਆਯੋਜਨਾਂ ਨਾਲ ਬੱਚਿਆਂ 'ਚ ਬਚਪਨ ਤੋਂ ਹੀ ਦੇਸ਼ ਭਗਤੀ, ਸੰਸਕਾਰ ਤੇ ਆਤਮ-ਵਿਸ਼ਵਾਸ ਦਾ ਵਿਕਾਸ ਹੁੰਦਾ ਹੈ | ਸਕੂਲ ਪ੍ਰਬੰਧਕਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਵਿੱਦਿਅਕ ਤੇ ਸੱਭਿਆਚਾਰਕ ਪ੍ਰੋਗਰਾਮ ਨਿਰੰਤਰ ਜਾਰੀ ਰਹਿਣਗੇ |
ਪਿਛਲੀ ਖ਼ਬਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਨੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਦਿੱਤਾ ਅਗਲੀ ਖ਼ਬਰ ਕੋਰੇ ਤੇ ਸੀਤ ਲਹਿਰ ਨੇ ਕੀਤਾ ਠੰਢ 'ਚ ਵੱਡਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।