09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਕਾਬੂ

ਅਜੀਤ ਡੈਸਕ 31-01-2026
ਫ਼ਿਰੋਜ਼ਪੁਰ, 30 ਜਨਵਰੀ (ਸੁਖਵਿੰਦਰ ਸਿੰਘ)-ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਦੌਰਾਨੇ ਗਸ਼ਤ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਕੁਲਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਦੌਰਾਨੇ ਗਸ਼ਤ ਸ਼ੱਕ ਦੇ ਆਧਾਰ 'ਤੇ ਅਜੇ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਕਸੂਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਨੂੰ ਰੋਕ ਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਕਾਬੂ ਕੀਤੇ ਗਏ ਨੌਜਵਾਨ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਆਰ. ਐੱਮ. ਸੀ. ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ... ਅਗਲੀ ਖ਼ਬਰ ਕੰਪਨੀਆਂ ਵਲੋਂ ਡੱਬਾ ਬੰਦ ਘਿਉ ਤੇਲ ਦਾ ਵਜ਼ਨ ਘੱਟ ਕਰਨ ਦੀ ਕਰਿਆਨਾ ਐਸੋਸੀਏਸ਼ਨ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।