09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

2 ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਭਾਕਿਯੂ ਕਾਦੀਆਂ ਅਨਾਜ ਮੰਡੀ ਜ਼ੀਰਾ ਵਿਖੇ ਕਰੇਗੀ ਵੱਡਾ ਇਕੱਠ

ਅਜੀਤ ਡੈਸਕ 31-01-2026
ਜ਼ੀਰਾ, 30 ਜਨਵਰੀ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਜ਼ਿਲੇ੍ਹਵਾਰ ਵੱਡੀਆਂ ਕਿਸਾਨ ਪੰਚਾਇਤਾਂ ਕਰਵਾਈਆਂ ਜਾ ਰਹੀਆਂ ਹਨ | ਜਿਸ ਦੀ ਸ਼ੁਰੂਆਤ 2 ਫਰਵਰੀ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਜ਼ਿਲ੍ਹਾ ਫਿਰੋਜ਼ਪੁਰ ਦੀ ਪਹਿਲੀ ਕਿਸਾਨ ਪੰਚਾਇਤ ਤੋਂ ਕੀਤੀ ਜਾਵੇਗੀ | ਇਸ ਸੰਬੰਧੀ ਸੁਖਦੇਵ ਸਿੰਘ ਸਨੇਰ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ੀਰਾ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਐਗਜ਼ੈਕਟਿਵ ਮੈਂਬਰ ਪੰਜਾਬ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜਪੁਰ, ਮਨਦੀਪ ਸਿੰਘ ਅਲੀਪੁਰ ਜ਼ਿਲ੍ਹਾ ਸਕੱਤਰ ਬੀਕੇਯੂ ਕਾਦੀਆਂ ਫ਼ਿਰੋਜ਼ਪੁਰ, ਵਿੱਕੀ ਨਾਰੰਗ ਤੇ ਤਰਸੇਮ ਸਿੰਘ ਰੂਪ ਸ਼ਹਿਰੀ ਪ੍ਰਧਾਨ ਜ਼ੀਰਾ ਆਦਿ ਨੇ ਦੱਸਿਆ ਕਿ 2 ਫਰਵਰੀ ਨੂੰ ਜ਼ੀਰਾ ਦਾਣਾ ਮੰਡੀ ਵਿਚ ਹਜ਼ਾਰਾਂ ਕਿਸਾਨਾਂ ਦਾ ਇਕੱਠ ਹੋਵੇਗਾ ਤੇ ਇਸ ਇਕੱਠ 'ਚ ਵੱਖ-ਵੱਖ ਕਿਸਾਨੀ ਮੁੱਦਿਆਂ 'ਤੇ ਗੰਭੀਰ ਵਿਚਾਰ ਚਰਚਾਵਾਂ ਕੀਤੀਆਂ ਜਾਣਗੀਆਂ | ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਇਕੱਠ ਵਿਚ ਯੂਨੀਅਨ ਦੇ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਪੰਜਾਬ ਦੇ ਮੁੱਖ ਬੁਲਾਰੇ ਰਵਨੀਤ ਸਿੰਘ ਬਰਾੜ ਵੀ ਪਹੁੰਚ ਰਹੇ ਹਨ | ਇਸ ਮੌਕੇ ਪੰਜਾਬ ਦੇ ਭਖਦੇ ਮਸਲਿਆਂ ਮੁੱਦਿਆਂ ਸੰਬੰਧੀ ਗੰਭੀਰ ਵਿਚਾਰ ਚਰਚਾਵਾਂ ਕੀਤੀਆਂ ਜਾਣਗੀਆਂ, ਜਿਨ੍ਹਾਂ 'ਚ ਵਿਦੇਸ਼ਾਂ ਵਿਚ ਰੁਲ ਰਹੀ ਜਵਾਨੀ ਤੇ ਪੰਜਾਬ ਦੀ ਧਰਤੀ 'ਤੇ ਖ਼ਤਮ ਕੀਤੇ ਜਾ ਰਹੇ ਪੰਜਾਬੀਆਂ ਦੇ ਭਵਿੱਖ ਤੋਂ ਇਲਾਵਾ ਵੱਖ-ਵੱਖ ਫਸਲਾਂ 'ਤੇ ਐਮ. ਐਸ. ਪੀ. ਦੀ ਮੰਗ ਸੰਬੰਧੀ ਮਸਲੇ ਵਿਚਾਰੇ ਜਾਣਗੇ |
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਦਹੀਆ ਵਲੋਂ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਆਰ. ਐੱਮ. ਸੀ. ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।