08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਜ਼ੀਰਾ 'ਚ ਕੱਲ੍ਹ ਮਨਾਇਆ ਜਾਵੇਗਾ

ਅਜੀਤ ਡੈਸਕ 31-01-2026
ਜ਼ੀਰਾ, 30 ਜਨਵਰੀ (ਹਰਜੀਤ ਸਿੰਘ ਗਿੱਲ)-ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਸ੍ਰੀ ਗੁਰੂ ਰਵਿਦਾਸ ਜੀ ਸਭਾ ਜ਼ੀਰਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਿਤੀ ਇਕ ਫਰਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸਮਾਗਮ ਦੇ ਪ੍ਰਬੰਧਕ ਹਰੀ ਦਾਸ ਚੌਹਾਨ ਨੇ ਦੱਸਿਆ ਕਿ ਇਸ ਸੰਬੰਧ 'ਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਸਜਾਏ ਜਾਣਗੇ | ਜਿਸ 'ਚ ਕਥਾ ਵਾਚਕ ਭਾਈ ਭੁਪਿੰਦਰ ਸਿੰਘ ਗੁਰਦੁਆਰਾ ਪ੍ਰਭ ਮਿਲੈ ਕਾ ਚਾਉ ਮੋਗੇ ਵਾਲੇ, ਢਾਡੀ ਜਥਾ ਮੁਖ਼ਤਿਆਰ ਸਿੰਘ ਜ਼ਫ਼ਰ ਮੱਲੋਕੇ, ਕੀਰਤਨੀ ਜਥਾ ਭਾਈ ਕੁਲਦੀਪ ਸਿੰਘ ਸਿੰਘ ਕਮੱਗਰ ਜ਼ੀਰੇ ਵਾਲੇ ਤੇ ਕੀਰਤਨੀ ਜਥਾ ਭਾਈ ਹਰਨੇਕ ਸਿੰਘ ਹਜ਼ੂਰੀ ਜਥਾ ਗੁਰਦੁਆਰਾ ਸਿੰਘ ਸਭਾ ਜ਼ੀਰਾ ਆਦਿ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਇਤਿਹਾਸ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਅਮਰ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਵਾਲਿਆਂ ਦਾ ਸ਼ਹੀਦੀ ਜੋੜ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ਗੁਰੂਹਰਸਹਾਏ ਸੇਵਾ ਕੇਂਦਰ 'ਚ ਲੋਕਾਂ ਦੀ ਪ੍ਰੇਸ਼ਾਨੀ ਵਧੀ, ਸਰਕਾਰੀ ਫ਼ੀਸ ਤੋਂ ਇਲਾਵਾ ਵਸੂਲੇ ਜਾ ਰਹੇ ਹਨ ਮੋਟੇ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।