07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਰਜਨੀਸ਼ ਦਹੀਆ ਨੇ ਰੱਖਿਆ ਮੁੱਦਕੀ ਤੋਂ ਗਿੱਲ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ

ਅਜੀਤ ਡੈਸਕ 01-02-2026

ਮੁੱਦਕੀ, 31 ਜਨਵਰੀ (ਭੁਪਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਕਸਬਾ ਮੁੱਦਕੀ ਤੋਂ ਪਿੰਡ ਗਿੱਲ ਨੂੰ ਆਪਸ 'ਚ ਜੋੜਨ ਵਾਲੀ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ | ਐਡਵੋਕੇਟ ਰਜਨੀਸ਼ ਦਹੀਆ ਨੇ ਦੱਸਿਆ ਕਿ ਇਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਨੇਪਰੇ ਚੜ੍ਹੇਗਾ | ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਪਿੰਡ ਗਿੱਲ ਦੇ ਸਰਪੰਚ ਗੁਰਮੇਲ ਸਿੰਘ ਨੇ ਵਿਧਾਇਕ ਰਜਨੀਸ਼ ਦਹੀਆ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਕਲਸੀ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਭਾਈ, ਇੰਜ. ਜਤਿੰਦਰ ਸਿੰਘ ਭੰਗੂ, ਗੁਰਮੇਲ ਸਿੰਘ ਸਰਪੰਚ ਪਿੰਡ ਗਿੱਲ, ਮਨਪ੍ਰੀਤ ਸਿੰਘ ਪੰਚ, ਨਿਰਵੈਰ ਸਿੰਘ ਪੰਚ, ਸੁਖਵੀਰ ਕੌਰ ਪੰਚ, ਹਰਬੰਸ ਸਿੰਘ ਪੰਚ, ਕੁਲਦੀਪ ਕੌਰ ਪੰਚ, ਬਲਜੀਤ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਚਰਨਜੀਤ ਕੌਰ ਪੰਚ, ਮਨਦੀਪ ਕੌਰ ਪੰਚ, ਗੱਗ ਧਾਲੀਵਾਲ, ਸਿਕੰਦਰ ਸਿੰਘ, ਸਤਵਿੰਦਰ ਸਿੰਘ ਕਾਕਾ ਟੇਲਰ, ਗੁਰਭੇਜ ਸਿੰਘ ਫ਼ੌਜੀ, ਹਰਵਿੰਦਰ ਧਾਲੀਵਾਲ, ਕੁਲਵੰਤ ਰਾਏ ਕਟਾਰੀਆ ਮੁੱਦਕੀ, ਭਰਪੂਰ ਸਿੰਘ ਕੰਗ ਇਟਲੀ ਵਾਲੇ, ਬੱਬੂ ਨੰਬਰਦਾਰ, ਸੀਤਾ ਧਾਲੀਵਾਲ, ਕੁਲਵੀਰ ਸਿੰਘ ਗਿੱਲ ਤੋਂ ਇਲਾਵਾ ਭਾਰੀ ਗਿਣਤੀ 'ਚ ਨਗਰ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਰਮਿੰਦਰ ਸਿੰਘ ਆਵਲਾ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਮੀਟਿੰਗ ਅਗਲੀ ਖ਼ਬਰ ਬੀਜ ਐਕਟ ਖੇਤੀ ਨੂੰ ਖੇਤਰ ਤਬਾਹੀ ਦੇ ਕੰਡੇ ਲਿਆਉਣ ਵਾਲਾ - ਜੋਗਿੰਦਰ ਸਿੰਘ ਉਗਰਾਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।