07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹਲਕਾ ਇੰਚਾਰਜ ਆਸ਼ੂ ਬੰਗੜ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਪਿੰਡ ਮੱਤੜ ਉਤਾੜ 'ਚ ਮੀਟਿੰਗ

ਅਜੀਤ ਡੈਸਕ 01-02-2026

ਮਮਦੋਟ, 31 ਜਨਵਰੀ (ਸੁਖਦੇਵ ਸਿੰਘ ਸੰਗਮ)-ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਮਨਰੇਗਾ ਬਚਾਓ ਸੰਗਰਾਮ ਮੁਹਿੰਮ ਤਹਿਤ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਅਮਰਦੀਪ ਸਿੰਘ ਆਸ਼ੂ ਬੰਗੜ ਦੁਆਰਾ ਮਮਦੋਟ ਦੇ ਪਿੰਡ ਮੱਤੜ ਉਤਾੜ ਵਿਖੇ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਮਨਰੇਗਾ ਮਜ਼ਦੂਰਾਂ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ | ਆਸ਼ੂ ਬੰਗੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਸੋਧ ਦੇ ਨਾਂਅ ਹੇਠ ਮਜ਼ਦੂਰਾਂ ਦੇ ਹਿੱਤਾਂ ਦਾ ਘਾਣ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਕਾਂਗਰਸੀ ਇੰਚਾਰਜ ਨੇ ਕਿਹਾ ਕਿ ਪਾਰਟੀ ਵਲੋਂ ਹਮੇਸ਼ਾ ਲੋਕਾਂ ਦੇ ਅਧਿਕਾਰਾਂ ਨੂੰ ਪਹਿਲ ਦਿੱਤੀ ਗਈ ਹੈ ਤੇ ਕਾਂਗਰਸ ਪਾਰਟੀ ਵਲੋਂ ਮਜ਼ਦੂਰ ਵਰਗ ਦਾ ਰੁਜ਼ਗਾਰ ਚੱਲਦਾ ਰੱਖਣ ਲਈ ਕਈ ਅਹਿਮ ਯੋਜਨਾਵਾਂ ਚਲਾਈਆਂ ਗਈਆਂ ਸਨ, ਜਿਨ੍ਹਾਂ 'ਚ ਕਟੌਤੀਆਂ ਕਰਕੇ ਦੇਸ਼ ਦੀ ਭਾਜਪਾ ਸਰਕਾਰ ਮਜ਼ਦੂਰਾਂ ਨਾਲ ਵੱਡਾ ਧੋਖਾ ਕਰਨ ਜਾ ਰਹੀ ਹੈ | ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਨਰੇਗਾ ਸੰਗਰਾਮ ਮੁਹਿੰਮ ਤਹਿਤ ਪੰਜਾਬ ਦੇ ਪਿੰਡਾਂ 'ਚ ਮੀਟਿੰਗਾਂ ਕਰਕੇ ਲਾਮਬੰਦ ਕੀਤੀ ਜਾ ਰਹੀ ਹੈ | ਇਸ ਮੌਕੇ ਬੋਹੜ ਸਿੰਘ, ਬਾਬਾ ਕੁਲਵੰਤ ਸਿੰਘ, ਬਾਬਾ ਜਸਵੰਤ ਸਿੰਘ, ਮਹਿਤਾਬ ਸਿੰਘ ਸਿੱਧੂ, ਗੁਰਦੇਵ ਸਿੰਘ, ਹਰਜਿੰਦਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਸੁੱਖਾ ਨੰਡਾ, ਸ਼ੁਬੇਗ ਸਿੰਘ, ਤਰਸੇਮ ਅਟਵਾਲ, ਸਾਬਕਾ ਸਰਪੰਚ ਦਵਿੰਦਰ ਸਿੰਘ, ਮਨਦੀਪ ਸਿੰਘ ਅਨਾਰਕਲੀ, ਗਗਨ ਗਾਮੇ ਵਾਲੇ, ਪੀ. ਏ. ਰਤਨ ਬੁੱਟਰ ਤੇ ਕਮਲ ਗਿੱਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਕਿਸਾਨਾਂ ਵਲੋਂ 'ਇੰਡੀਆ ਐਗਰੀ ਐਕਸਪੋ-2026' ਦਾ ਦੌਰਾ, ਆਧੁਨਿਕ ਖੇਤੀ ਤਕਨੀਕਾਂ ਦੀ ਲਈ ਜਾਣਕਾਰੀ ਅਗਲੀ ਖ਼ਬਰ ਪਾਕਿਸਤਾਨ ਤੋਂ ਹਥਿਆਰਾਂ ਦੀ ਸਮਗਲਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।