07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਫ਼ਾਜ਼ਿਲਕਾ ਦੇ ਕਿਸਾਨਾਂ ਵਲੋਂ 'ਇੰਡੀਆ ਐਗਰੀ ਐਕਸਪੋ-2026' ਦਾ ਦੌਰਾ, ਆਧੁਨਿਕ ਖੇਤੀ ਤਕਨੀਕਾਂ ਦੀ ਲਈ ਜਾਣਕਾਰੀ

ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਤੇ ਨਵੀਆਂ ਖੋਜਾਂ ਨਾਲ ਜੋੜਨ ਦੇ ਉਦੇਸ਼ ਨਾਲ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇਕ ਜਥੇ ਨੂੰ 'ਗ੍ਰੇਸ ਇੰਡੀਆ ਐਗਰੀ ਐਕਸਪੋ-2026' ਦਾ ਦੌਰਾ ਕਰਵਾਇਆ | ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਹਰਪ੍ਰੀਤਪਾਲ ਕੌਰ ਦੀ ਯੋਗ ਅਗਵਾਈ ਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਮੁਕੰਮਲ ਹੋਇਆ | ਇਸ ਐਗਰੀ ਐਕਸਪੋ ਦੌਰਾਨ ਦੇਸ਼ ਭਰ ਦੀਆਂ ਪ੍ਰਮੁੱਖ ਕੰਪਨੀਆਂ ਵਲੋਂ ਆਧੁਨਿਕ ਖੇਤੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਡਿ੍ਪ ਤੇ ਸਪਿ੍ੰਕਲਰ ਸਿੰਚਾਈ ਪ੍ਰਣਾਲੀਆਂ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੀਂ ਤਕਨੀਕ ਦਾ ਪ੍ਰਦਰਸ਼ਨ ਕੀਤਾ | ਦੌਰੇ ਦੌਰਾਨ ਕਿਸਾਨਾਂ ਨੇ ਮਾਹਿਰਾਂ ਨਾਲ ਸਿੱਧਾ ਸੰਵਾਦ ਰਚਾ ਕੇ ਫ਼ਸਲਾਂ ਦੀ ਲਾਗਤ ਘਟਾਉਣ ਤੇ ਪੈਦਾਵਾਰ ਵਧਾਉਣ ਦੇ ਨੁਕਤੇ ਸਿੱਖੇ | ਕਿਸਾਨਾਂ ਨੂੰ ਖ਼ਾਸ ਤੌਰ 'ਤੇ ਫ਼ਸਲ ਅਵਸ਼ੇਸ਼ ਪ੍ਰਬੰਧਨ (ਪਰਾਲੀ ਪ੍ਰਬੰਧਨ) ਤੇ ਮੌਸਮੀ ਤਬਦੀਲੀ ਦੇ ਮੱਦੇਨਜ਼ਰ ਖੇਤੀ ਦੇ ਨਵੇਂ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਐਕਸਪੋ ਵਿਚ ਸਿੱਖੀਆਂ ਤਕਨੀਕਾਂ ਨੂੰ ਆਪਣੇ ਖੇਤਾਂ 'ਚ ਅਮਲ ਵਿਚ ਲਿਆਉਣ ਤਾਂ ਜੋ ਖੇਤੀ ਨੂੰ ਲਾਭਕਾਰੀ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਅਜਿਹੇ ਸਿਖਲਾਈ ਦੌਰੇ ਭਵਿੱਖ 'ਚ ਵੀ ਜਾਰੀ ਰਹਿਣਗੇ | ਦੌਰਾ ਕਰਕੇ ਪਰਤੇ ਕਿਸਾਨਾਂ ਨੇ ਇਸ ਉਪਰਾਲੇ ਲਈ ਖੇਤੀਬਾੜੀ ਵਿਭਾਗ ਤੇ ਮੁੱਖ ਖੇਤੀਬਾੜੀ ਅਫ਼ਸਰ ਦਾ ਵਿਸ਼ੇਸ਼ ਧੰਨਵਾਦ ਕੀਤਾ |
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਹਤ ਵਿਭਾਗ ਦੇ 39 ਸਟੈਨੋ ਬਣੇ ਸੀਨੀਅਰ ਸਹਾਇਕ ਅਗਲੀ ਖ਼ਬਰ ਹਲਕਾ ਇੰਚਾਰਜ ਆਸ਼ੂ ਬੰਗੜ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਪਿੰਡ ਮੱਤੜ ਉਤਾੜ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।