07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਆਏ ਚਾਰ ਤਸਕਰ ਚੜ੍ਹੇ ਪੁਲਿਸ ਅੜਿੱਕੇ

ਅਜੀਤ ਡੈਸਕ 01-02-2026

ਫ਼ਿਰੋਜ਼ਪੁਰ, 31 ਜਨਵਰੀ (ਗੁਰਿੰਦਰ ਸਿੰਘ)-ਕੌਮਾਂਤਰੀ ਸਰਹੱਦ ਨਜ਼ਦੀਕ ਖੇਤਰ ਵਿਚ ਬੀ. ਐਸ. ਐਫ. ਤੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਸਾਂਝੇ ਆਪ੍ਰੇਸ਼ਨ ਦੌਰਾਨ ਬੀਤੀ ਰਾਤ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ | ਹੈਰੋਇਨ ਦੀ ਖੇਪ ਲੈਣ ਲਈ ਸਰਹੱਦੀ ਇਲਾਕੇ 'ਚ ਸ਼ੱਕੀ ਹਾਲਾਤਾਂ ਵਿਚ ਘੁੰਮ ਰਹੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ | ਇਸ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ, ਡਰੱਗ ਮਨੀ, ਪਾਕਿਸਤਾਨੀ ਸੰਪਰਕਾਂ ਵਾਲੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਪੁਲਿਸ ਵਲੋਂ ਇਕ ਬਰੇਜਾ ਕਾਰ ਵੀ ਕਬਜ਼ੇ ਵਿਚ ਲਈ ਗਈ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਅਧੀਨ ਪੈਂਦੀ ਚੌਕੀ ਬਾਰੇ ਕੇ ਦੇ ਇੰਚਾਰਜ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਅਤੇ ਬੀ. ਐਸ. ਐਫ. ਦੀ 155 ਬਟਾਲੀਅਨ ਦੇ ਜਵਾਨਾਂ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਜੱਲੋ ਕੇ ਮੋੜ ਤੋਂ ਬਰੇਜਾ ਕਾਰ ਨੰਬਰ ਪੀ.ਬੀ 40 ਏ 0281 ਵਿਚ ਘੁੰਮ ਰਹੇ ਚਾਰ ਨਸ਼ਾ ਤਸਕਰਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ | ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 5 ਗਰਾਮ ਹੈਰੋਇਨ, 38 ਹਜ਼ਾਰ ਰੁਪਏ ਡਰੱਗ ਮਨੀ ਤੇ ਪੰਜ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ, ਜਿਨ੍ਹਾਂ 'ਚੋਂ ਇਕ ਫ਼ੋਨ ਰਾਹੀਂ ਪਾਕਿਸਤਾਨ ਬੈਠੇ ਆਕਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿਚ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਦੋਸ਼ੀ ਲਖਵਿੰਦਰ ਉਰਫ਼ ਲੱਖਾ ਉਰਫ਼ ਖੰਨਾ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਮੱਧਰੇ ਥਾਣਾ ਸਦਰ ਫ਼ਿਰੋਜ਼ਪੁਰ, ਸੁਖਦੇਵ ਸਿੰਘ ਉਰਫ਼ ਪੀਟਾ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ, ਅਵਤਾਰ ਸਿੰਘ ਪੁੱਤਰ ਬਲਦੇਵ ਸਿੰਘ ਤੇ ਸਰਬਜੋਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀਆਨ ਪਿੰਡ ਕਾਲੇ ਕੇ ਹਿਠਾੜ ਥਾਣਾ ਆਰਿਫ਼ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਲਈ ਇਲਾਕੇ 'ਚ ਘੁੰਮ ਰਹੇ ਸਨ | ਉਨ੍ਹਾਂ ਦੱਸਿਆ ਕਿ ਉਕਤ ਤਸਕਰ ਸਰਹੱਦ ਪਾਰ ਤੋਂ ਹੈਰੋਇਨ ਮੰਗਵਾਉਂਦੇ ਹਨ ਅਤੇ ਭਾਰਤ 'ਚ ਵੇਚਦੇ ਹਨ, ਜਿਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਪਾਕਿਸਤਾਨੀ ਸਮਗਲਰਾਂ ਨਾਲ ਆਪਣੇ ਮੋਬਾਈਲ ਫੋਨਾਂ ਤੋਂ ਗੱਲਾਂ ਕਰਕੇ ਡਰੋਨ ਰਾਹੀਂ ਹੈਰੋਇਨ ਮੰਗਵਾਈ ਹੈ | ਪੁਲਿਸ ਅਨੁਸਾਰ ਇਨ੍ਹਾਂ ਚਾਰਾਂ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਕਈ ਮਾਮਲੇ ਦਰਜ ਹਨ ਤੇ ਇਹ ਸਜ਼ਾ ਵੀ ਭੁਗਤ ਚੁੱਕੇ ਹਨ | ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਸਰਹੱਦੀ ਪਿੰਡ ਟੇਂਡੀ ਵਾਲਾ 'ਚੋਂ ਮਿਲੀ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਤੇ ਇਕ ਡਰੋਨ ਅਗਲੀ ਖ਼ਬਰ ਕਸਬਾ ਮੁੱਦਕੀ ਦੀਆਂ ਪਿੰਡਾਂ ਨੂੰ ਜੋੜਨ ਵਾਲੀਆਂ ਿਲੰਕ ਸੜਕਾਂ ਬਣੀਆਂ ਮੌਤ ਦਾ ਰਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।