08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਆਸਥਾ ਹਸਪਤਾਲ ਵਿਖੇ ਅੱਜ ਲੱਗੇਗਾ ਮੁਫ਼ਤ ਚੈੱਕਅਪ ਕੈਂਪ

ਅਜੀਤ ਡੈਸਕ 01-02-2026
ਗੁਰੂਹਰਸਹਾਏ, 31 ਜਨਵਰੀ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਆਸਥਾ ਹਸਪਤਾਲ ਵਲੋਂ ਹਸਪਤਾਲ ਦੇ ਐਮ. ਡੀ. ਦਾਨਿਸ਼ ਕੱਕੜ ਦੀ ਅਗਵਾਈ ਹੇਠ ਸਮੇਂ-ਸਮੇਂ 'ਤੇ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਸੇਵਾਵਾਂ ਦੇਣ ਦੇ ਲਈ ਮੁਫ਼ਤ ਚੈੱਕਅਪ ਕੈਂਪ ਲਗਾਏ ਜਾਂਦੇ ਹਨ | ਉਸੇ ਦੇ ਤਹਿਤ ਅੱਜ ਇਕ ਫਰਵਰੀ ਨੂੰ ਵੀ ਆਸਥਾ ਹਸਪਤਾਲ ਵਿਚ ਵੱਖ-ਵੱਖ ਬਿਮਾਰੀਆਂ ਦੇ ਨਾਲ ਸੰਬੰਧਿਤ ਡਾ. ਮੁਫ਼ਤ ਚੈੱਕਅਪ ਕਰਨਗੇ | ਜਾਣਕਾਰੀ ਦਿੰਦੇ ਹੋਏ ਡਾ. ਦਾਨਿਸ਼ ਕੱਕੜ ਨੇ ਦੱਸਿਆ ਕਿ ਅੱਜ ਦੇ ਕੈਂਪ 'ਚ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਾਹੁਲ ਨੇਮਾ, ਦਿਮਾਗ਼ ਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦੇ ਮਾਹਿਰ ਡਾ. ਮਯੰਕ ਨਕੀਪੁਰੀਆ, ਪੇਟ ਦੇ ਹਰ ਤਰ੍ਹਾਂ ਦੇ ਰੋਗਾਂ ਦੇ ਸੁਪਰ ਸਪੈਸ਼ਲਿਸਟ ਡਾ. ਤੇਜੱਸਵੀ ਐਮ. ਅÏਰਤਾਂ ਦੇ ਰੋਗਾਂ ਦੇ ਮਾਹਿਰ ਡਾ. ਸਿਮਰਨ ਕੌਰ, ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਦੀਪਕ ਗੋਇਲ, ਨੱਕ, ਕੰਨ ਅਤੇ ਗਲੇ ਦੇ ਮਾਹਿਰ ਡਾ. ਰਾਬੀਆ ਮੌਂਗਾ, ਪੇਟ ਤੇ ਜਨਰਲ ਸਰਜਰੀ ਦੇ ਮਾਹਿਰ ਡਾ. ਜਨੇਸ਼ ਗੁਪਤਾ, ਦਿਲ ਛਾਤੀ ਸ਼ੂਗਰ, ਬੀ. ਪੀ. ਅਧਰੰਗ ਆਦਿ ਰੋਗਾਂ ਦੇ ਸਪੈਸ਼ਲਿਸਟ ਡਾ. ਇੰਕਗ, ਮਰੀਜ਼ਾ ਦਾ ਮੁਫ਼ਤ 'ਚ ਚੈੱਕਅਪ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵਜੋਂ ਮਲਕੀਤ ਸਿੰਘ ਥਿੰਦ ਚੇਅਰਮੈਨ, ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ, ਜਿਨ੍ਹਾਂ ਵਲੋਂ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ 10 ਲੱਖ ਵਾਲੇ ਮੁਫ਼ਤ ਇਲਾਜ ਵਾਲੇ ਕਾਰਡ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦਾ ਹੋਵੇਗਾ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ ਅਗਲੀ ਖ਼ਬਰ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਬੱਚਿਆਂ ਨੂੰ ਪੜ੍ਹਾਇਆ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਪਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।