12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਪਲੱਸ ਵੰਨ ਤੇ ਪਲੱਸ ਟੂ ਦਾ ਵਿਦਾਇਗੀ ਸਮਾਰੋਹ

ਅਜੀਤ ਡੈਸਕ 02-02-2026
ਜ਼ੀਰਾ, 1 ਫਰਵਰੀ (ਰਜਨੀਸ਼ ਕਥੂਰੀਆ)-ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ, ਜ਼ੀਰਾ ਵਿਖੇ ਪਲੱਸ ਵੰਨ ਤੇ ਪਲੱਸ ਟੂ ਦੇ ਵਿਦਿਆਰਥੀਆਂ ਲਈ ਵਿਦਾਈ (ਫੇਅਰਵੈੱਲ) ਸਮਾਰੋਹ ਬੜੀ ਧੂਮ ਧਾਮ ਨਾਲ ਮਨਾਇਆ | ਸਮਾਗਮ ਦਾ ਮਾਹੌਲ ਖ਼ੁਸ਼ੀ, ਭਾਵਨਾਵਾਂ ਤੇ ਯਾਦਗਾਰ ਪਲਾਂ ਨਾਲ ਭਰਪੂਰ ਰਿਹਾ | ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪਿ੍ੰਸੀਪਲ ਮੈਡਮ ਕਿਰਨ ਅਗਰਵਾਲ ਤੇ ਪਿੰ੍ਰਸੀਪਲ ਡਾ. ਸ਼ਾਲੂ ਸੂਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਿਹਨਤ ਤੇ ਅਨੁਸ਼ਾਸਨ ਹੀ ਸਫਲਤਾ ਦੀ ਕੁੰਜੀ ਹੈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਇਹ ਵਿਦਾਈ ਸਮਾਰੋਹ ਵਿਦਿਆਰਥੀਆਂ ਲਈ ਸਕੂਲੀ ਜੀਵਨ ਦੀਆਂ ਯਾਦਾਂ ਨੂੰ ਸਦਾ ਲਈ ਸੰਜੋਣ ਵਾਲਾ ਸਾਬਤ ਹੋਇਆ |
ਪਿਛਲੀ ਖ਼ਬਰ ਟਕਸਾਲੀ ਆਗੂ ਕਰਮਜੀਤ ਸਿੰਘ ਪਤਲੀ 'ਆਪ' ਕਿਸਾਨ ਵਿੰਗ ਦੇ ਬਲਾਕ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।