12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਿਹਤ ਬੀਮਾ ਯੋਜਨਾ ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ-ਸੰਨੀ ਗਰੋਵਰ

ਅਜੀਤ ਡੈਸਕ 02-02-2026
ਜ਼ੀਰਾ, 1 ਫਰਵਰੀ (ਰਜਨੀਸ਼ ਕਥੂਰੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਹਿਤ ਵਿਚ ਉਲੀਕੀਆਂ ਜਾ ਰਹੀਆਂ ਯੋਜਨਾਵਾਂ ਦੇ ਤਹਿਤ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ | ਇਸ ਯੋਜਨਾ ਤਹਿਤ ਸਥਾਨਕ ਸ਼ਹਿਰ ਵਿਚ ਲੋਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਸਮੇਂ ਬਲਾਕ ਪ੍ਰਧਾਨ ਸੰਨੀ ਗਰੋਵਰ ਨੇ ਉਕਤ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ | ਜਿਸ ਤਹਿਤ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸੜਕਾਂ, ਬੁਨਿਆਦੀ ਢਾਂਚੇ, ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ ਵਰਗੇ ਮੁੱਦਿਆਂ 'ਤੇ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਵਿਰੋਧੀ ਪਾਰਟੀਆਂ ਦੇ ਕੋਲ ਪੰਜਾਬ ਸਰਕਾਰ ਨੂੰ ਘੇਰਨ ਦਾ ਕੋਈ ਵੀ ਮੁੱਦਾ ਨਹੀਂ ਛੱਡਿਆ | ਸੰਨੀ ਗਰੋਵਰ ਨੇ ਹੋਰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਪਹਿਲ ਦੇ ਆਧਾਰ 'ਤੇ ਰੱਖਿਆ ਹੈ | ਸਕੂਲਾਂ ਦੇ ਸੁਧਾਰ ਪ੍ਰਕਿਰਿਆ ਤੇ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਨਾਲ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਥਾਵਾਂ 'ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ | ਉਨ੍ਹਾਂ ਹੋਰ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਇਸ ਯੋਜਨਾ ਦੇ ਤਹਿਤ ਗ਼ਰੀਬ ਤੇ ਮੱਧ ਵਰਗ ਪਰਿਵਾਰਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਕਾਰਨ ਜੋ ਪਰਿਵਾਰ ਪਹਿਲਾਂ ਕਰਜ਼ੇ ਦੇ ਬੋਝ ਹੇਠ ਆ ਜਾਂਦੇ ਸਨ, ਉਹ ਹੁਣ ਬਿਨਾਂ ਵਿੱਤੀ ਚਿੰਤਾ ਦੇ ਸਮੇਂ ਸਿਰ ਇਲਾਜ ਕਰਵਾ ਸਕਦੇ ਹਨ |
ਪਿਛਲੀ ਖ਼ਬਰ ਜ਼ੀਰਾ ਦੀ ਕਿਸਾਨ ਮਹਾਂ ਪੰਚਾਇਤ ਸੰਬੰਧੀ ਭਾਕਿਯੂ ਕਾਦੀਆਂ ਵਾੜਾ ਚੈਨ ਸਿੰਘ ਵਾਲਾ ਦੀ ਮੀਟਿੰਗ ਅਗਲੀ ਖ਼ਬਰ ਲੋਪੋ ਸੰਪਰਦਾਇ ਵਲੋਂ ਦਰਬਾਰ ਧਾਰਮਿਕ ਨੂਰੀ ਦੀਵਾਨ 6 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।