23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਦੁਆਰਾ ਝਾੜ ਸਾਹਿਬ ਮਮਦੋਟ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਅਜੀਤ ਡੈਸਕ 04-02-2026
ਮਮਦੋਟ, 3 ਫਰਵਰੀ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਦੇ ਗੁਰਦੁਆਰਾ ਝਾੜ ਸਾਹਿਬ ਸੰਪਰਦਾ ਬਾਬਾ ਬੀਰ ਸਿੰਘ ਵਿਖੇ ਸਾਲਾਨਾ ਜੋੜ ਮੇਲਾ 1 ਤੇ 2 ਫਰਵਰੀ ਨੂੰ ਮਨਾਇਆ ਗਿਆ | ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ ਨੇ ਦੱਸਿਆ ਕਿ ਮੌਜੂਦਾ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਦੀ ਰਹਿਨੁਮਾਈ ਹੇਠ ਸਮਾਗਮ 'ਚ 1 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨਾ 'ਚ ਪੰਥ ਪ੍ਰਸਿੱਧ ਰਾਗੀ, ਢਾਡੀਆਂ ਵਲੋਂ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | 3 ਫਰਵਰੀ ਨੂੰ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਵਲੋਂ ਘੋੜ ਦੋੜਾਂ ਕਰਵਾਈਆਂ ਗਈਆਂ, ਜਿਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਿੰਘਾਂ ਨੂੰ ਬਾਬਾ ਕੁਲਦੀਪ ਸਿੰਘ ਦੁਆਰਾ ਵਿਸ਼ੇਸ਼ ਸਨਮਾਨ ਕੀਤਾ |
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਧੂ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਬਾਰੇ ਕੀ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਵਲੋਂ ਪਿੰਡਾਂ 'ਚ ਧੰਨਵਾਦੀ ਦੌਰੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।