27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੰਜਾਬ ਮੰਡੀ ਬੋਰਡ ਵਲੋਂ ਸਬਜ਼ੀ ਮੰਡੀ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨੋਟਿਸ ਜਾਰੀ

ਜਾਣਕਾਰੀ ਦਿੰਦਾ ਹੋਇਆ ਸਬਜ਼ੀ ਵਿਕਰੇਤਾ ਰਾਜਕੁਮਾਰ | ਤਸਵੀਰਾਂ : ਸੁਖਵਿੰਦਰ ਸਿੰਘ
ਸਬਜ਼ੀ ਮੰਡੀ 'ਚ ਨਾਜਾਇਜ਼ ਤੌਰ 'ਤੇ ਬਣਾਏ ਹੋਏ ਖੋਖੇ |
ਸਬਜ਼ੀ ਮੰਡੀ 'ਚ ਨਾਜਾਇਜ਼ ਤੌਰ 'ਤੇ ਰੱਖੇ ਹੋਏ ਕਰੇਟ |
ਪੰਜਾਬ ਮੰਡੀ ਬੋਰਡ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜਾਰੀ ਕੀਤਾ ਪੱਤਰ |
22-02-2026
ਫਿਰੋਜ਼ਪੁਰ, 21 ਫਰਵਰੀ (ਸੁਖਵਿੰਦਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਆਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਫਿਰੋਜ਼ਪੁਰ ਵਲੋਂ ਸ਼ਹਿਰ ਦੀ ਸਬਜ਼ੀ ਮੰਡੀ ਤੇ ਹੋਰ ਅਧੀਨ ਖੇਤਰਾਂ ਵਿਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਸੰਬੰਧੀ ਸਖ਼ਤ ਨੋਟਿਸ ਜਾਰੀ ਕੀਤਾ ਗਿਆ ਹੈ | ਜਾਰੀ ਪੱਤਰ ਅਨੁਸਾਰ ਜਿਨ੍ਹਾਂ ਆੜ੍ਹਤੀਆਂ, ਵਪਾਰੀਆਂ ਜਾਂ ਹੋਰ ਵਿਅਕਤੀਆਂ ਵਲੋਂ ਮੰਡੀ ਵਿਚ ਗ਼ੈਰਕਾਨੰੂਨੀ ਤੌਰ 'ਤੇ ਸਾਮਾਨ ਰੱਖ ਕੇ ਜਾਂ ਥੜ੍ਹੇ ਲਗਾ ਕੇ ਕਬਜ਼ਾ ਕੀਤਾ ਹੋਇਆ ਹੈ | ਉਹ ਆਪਣੇ-ਆਪਣੇ ਕਬਜ਼ੇ ਤੁਰੰਤ ਹਟਾ ਲੈਣ | ਪੱਤਰ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਾਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਵਿਭਾਗ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਲੋੜ ਪੈਣ 'ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕਬਜ਼ੇ ਹਟਾਏ ਜਾਣਗੇ ਅਤੇ ਇਸ ਦੌਰਾਨ ਆਉਣ ਵਾਲਾ ਖਰਚਾ ਵੀ ਸੰਬੰਧਿਤ ਵਿਅਕਤੀਆਂ ਤੋਂ ਵਸੂਲਿਆ ਜਾਵੇਗਾ | ਕਮੇਟੀ ਅਧਿਕਾਰੀਆਂ ਮੁਤਾਬਿਕ ਮੰਡੀ 'ਚ ਆਵਾਜਾਈ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ, ਤਾਂ ਜੋ ਕਿਸਾਨਾਂ ਅਤੇ ਖ਼ਰੀਦਦਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਮਾਰਕੀਟ ਕਮੇਟੀ ਨੇ ਸਾਰੇ ਸੰਬੰਧਿਤ ਪੱਖਾਂ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੀ ਆਪਣੇ ਨਾਜਾਇਜ਼ ਕਬਜ਼ੇ ਹਟਾ ਕੇ ਕਾਨੂੰਨੀ ਕਾਰਵਾਈ ਤੋਂ ਬਚਿਆ ਜਾਵੇ, ਨਹੀਂ ਤਾਂ ਬਿਨਾਂ ਕਿਸੇ ਹੋਰ ਸੂਚਨਾ ਦੇ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਗਰੀਬ ਵਰਗ ਲਈ ਵੱਖਰੀ ਜਗ੍ਹਾ ਮੁਹੱਈਆ ਕਰੇ ਸਰਕਾਰ
ਮੰਡੀ ਦੇ ਸਬਜ਼ੀ ਵਿਕਰੇਤਾ ਰਾਜ ਕੁਮਾਰ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਮਾਰਕੀਟ ਕਮੇਟੀ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ, ਪਰ ਰੋਜ਼ਾਨਾ ਸਬਜ਼ੀ ਜਾਂ ਹੋਰ ਸਾਮਾਨ ਵੇਚ ਕੇ ਗੁਜ਼ਾਰਾ ਕਰਨ ਵਾਲੇ ਗ਼ਰੀਬ ਵਰਗ ਲਈ ਇਹ ਕਦਮ ਮੁਸ਼ਕਿਲਾਂ ਪੈਦਾ ਕਰ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਵਰਗ ਲਈ ਵੱਖਰੀ ਜਗ੍ਹਾ ਨਿਰਧਾਰਿਤ ਕਰੇ, ਤਾਂ ਜੋ ਉਨ੍ਹਾਂ ਦੀ ਰੋਜ਼ੀ-ਰੋਟੀ 'ਤੇ ਅਸਰ ਨਾ ਪਵੇ ਅਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ |

ਪਿਛਲੀ ਖ਼ਬਰ ਆਦਰਸ਼ ਨਗਰ ਵਿਚ ਪੀਣ ਵਾਲੇ ਪਾਣੀ 'ਚ ਸੀਵਰੇਜ ਦੀ ਮਿਲਾਵਟ, ਆਦਰਸ਼ ਨਗਰ ਵਾਸੀ ਪ੍ਰੇਸ਼ਾਨ
ਅਗਲੀ ਖ਼ਬਰ ਵਿਧਾਨ ਸਭਾ ਚੋਣਾਂ 'ਚ ਕੁਲਬੀਰ ਸਿੰਘ ਜ਼ੀਰਾ ਵੱਡੀ ਜਿੱਤ ਦਰਜ ਕਰਨਗੇ-ਕਾਂਗਰਸੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।