17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

'ਆਪ' ਵਿਧਾਇਕ ਸਰਾਰੀ ਨੇ ਸਰਬ ਸੰਮਤੀ ਵਾਲੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ <br/>

ਅਜੀਤ ਡੈਸਕ 08-03-2026
ਗੁਰੂਹਰਸਹਾਏ, 7 ਮਾਰਚ (ਹਰਚਰਨ ਸਿੰਘ ਸੰਧੂ)- ਗਰਾਮ ਪੰਚਾਇਤਾਂ ਦੀਆਂ ਪਿਛਲੇ ਸਮੇਂ ਹੋਈਆਂ ਚੋਣਾਂ ਦੌਰਾਨ ਸਰਬ ਸੰਮਤੀ ਵਾਲੀਆਂ ਚੁਣੀਆਂ ਗਈਆਂ ਪੇਂਡੂ ਪੰਚਾਇਤਾਂ ਨੂੰ ਗੁਰੂਹਰਸਹਾਏ ਦੇ ਆਪ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਪਿੰਡ-ਪਿੰਡ ਜਾ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਤਰਫ਼ੋਂ ਪੰਜ-ਪੰਜ ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਜਾ ਰਹੇ ਹਨ | ਆਪ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਹਲਕੇ ਗੁਰੂਹਰਸਹਾਏ ਦੇ ਪਿੰਡਾਂ ਦੇ ਟੂਰ ਪ੍ਰੋਗਰਾਮ ਤਹਿਤ ਗਰਾਮ ਪੰਚਾਇਤ ਟਾਹਲੀ ਵਾਲਾ ਤੇ ਗਰਾਮ ਪੰਚਾਇਤ ਪੱਤੀ ਲਾਇਲਪੁਰ ਨੂੰ 5.5 ਲੱਖ ਦੇ ਚੈੱਕ ਤਕਸੀਮ ਕੀਤੇ | ਜੋ ਕਿ ਇਹ ਪੰਚਾਇਤਾਂ ਹੋਈਆਂ ਚੋਣਾਂ ਸਮੇਂ ਸਰਵ ਸੰਮਤੀ ਨਾਲ ਚੁਣੀਆਂ ਗਈਆਂ ਸਨ ਅਤੇ ਉਨ੍ਹਾਂ ਪੰਚਾਇਤਾਂ ਨੂੰ ਕੀਤੇ ਗਏ ਵਾਅਦੇ ਅਨੁਸਾਰ ਪੰਜ-ਪੰਜ ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਹਨ | ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਬਣੀਆਂ ਹਲਕੇ ਦੀਆਂ ਦਰਜਨਾਂ ਪੰਚਾਇਤਾਂ ਨੂੰ ਇਹ ਚੈੱਕ ਦਿੱਤੇ ਗਏ ਸਨ | ਆਪ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਪਿੰਡ ਟਾਹਲੀ ਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉੱਥੇ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਲਈ ਨਿਕਾਸੀ ਨਾਲੇ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਪਿੰਡਾਂ ਅੰਦਰ ਖੇਡ ਗਰਾਊਾਡ ਬਣਾਏ ਜਾ ਰਹੇ ਹਨ ਅਤੇ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਵੀ ਦਿੱਤੇ ਜਾ ਰਹੇ ਹਨ ਅਤੇ ਹੋਰ ਕਈ ਲੋਕ ਪੱਖੀ ਫ਼ੈਸਲਿਆਂ ਨਾਲ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਇਹ ਸਾਲ ਵਿਕਾਸ ਦੇ ਮੱਦੇਨਜ਼ਰ ਨਾਲ ਮਨਾਇਆ ਜਾ ਰਿਹਾ ਹੈ | ਪੁਰਾਣੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਪੰਚਾਇਤਾਂ ਅਤੇ ਨਸ਼ਾ ਵਿਰੋਧੀ ਕਮੇਟੀਆਂ ਸਮੇਤ ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਇਸ ਮੌਕੇ ਬਚਿੱਤਰ ਸਿੰਘ ਲਾਡੀ, ਜੱਸ ਸੰਧੂ, ਭਗਵਾਨ ਸਿੰਘ, ਗੁਰਸੇਵਕ ਸਿੰਘ, ਭੁਪਿੰਦਰ ਸਿੰਘ ਭਿੰਦਾ ਸਮੇਤ ਪੰਚ, ਸਰਪੰਚ, ਪਾਰਟੀ ਦੇ ਵਲੰਟੀਅਰ ਅਤੇ ਹੋਰ ਬਹੁਤ ਸਾਰੇ ਪਤਵੰਤੇ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਦੌੜਾਂ 'ਚ ਕੀਤਾ ਨਾਂਅ ਰÏਸ਼ਨ <br/> ਅਗਲੀ ਖ਼ਬਰ ਰਾਣਾ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਗਰਭਵਤੀ ਮਹਿਲਾਵਾਂ ਲਈ ਜਾਗਰੂਕਤਾ ਸਮਾਗਮ ਕਰਵਾਇਆ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।