17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਤਲਵੰਡੀ ਭਾਈ ਵਿਖੇ ਨਗਰ ਕੌਂਸਲ ਕਾਮਿਆਂ ਅਤੇ ਸੇਵਾ ਮੁਕਤ ਮੁਲਾਜ਼ਮ ਜਥੇਬੰਦੀਆਂ ਦੀ ਹੋਈ ਸਾਂਝੀ ਇਕੱਤਰਤਾ

ਤਲਵੰਡੀ ਭਾਈ ਵਿਖੇ ਮੀਟਿੰਗ ਕਰਨ ਸਮੇਂ ਪੰਜਾਬ ਮਿਉਂਸੀਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਰਿਟਾਇਰਡ ਮਿਉਂਸੀਪਲ ਵਰਕਰਜ਼ ਯੂਨੀਅਨ ਦੇ ਆਗੂ | ਤਸਵੀਰ-ਕੁਲਜਿੰਦਰ ਸਿੰਘ ਗਿੱਲ <br/> 08-03-2026
ਤਲਵੰਡੀ ਭਾਈ, 7 ਮਾਰਚ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲਾਂ ਦੇ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਦੀਆਂ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਮਿਉਂਸੀਪਲ ਕਾਮਿਆਂ ਦੀਆਂ ਮੰਗਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੀ ਮੰਗ ਉਠਾਈ ਗਈ ਹੈ ਤੇ ਮੁਲਾਜ਼ਮ ਮਸਲਿਆਂ ਨੂੰ ਹੱਲ ਨਾ ਕੀਤੇ ਜਾਣ ਤੇ ਸੰਘਰਸ਼ ਕਰਨ ਦੀ ਚਿਤਾਵਨੀ ਦੇ ਦਿੱਤੀ ਗਈ ਹੈ | ਇਸ ਸਬੰਧੀ ਪੰਜਾਬ ਮਿਉਂਸੀਂਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਰਿਟਾਇਰਡ ਮਿਉਂਸੀਪਲ ਵਰਕਰਜ਼ ਯੂਨੀਅਨ ਦੀ ਸਾਂਝੀ ਮੀਟਿੰਗ ਅੱਜ ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੇ ਕਾਮਿਆਂ ਅਤੇ ਰਿਟਾਇਰਡ ਮੁਲਾਜ਼ਮਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਮੌਜੂਦਾ ਅਤੇ ਰਿਟਾਇਰਡ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨ, ਰਿਟਾਇਰਡ ਕਰਮਚਾਰੀਆਂ ਦੇ ਰਿਟਾਇਰਮੈਂਟ ਭੱਤੇ ਅਤੇ ਪੈਨਸ਼ਨ ਦੀ ਅਦਾਇਗੀ ਆਦਿ ਮੰਗਾਂ ਬਾਰੇ ਵਿਚਾਰ ਕੀਤਾ ਗਿਆ | ਮੀਟਿੰਗ ਵਿਚ ਆਏ ਹੋਏ ਮੁਲਾਜ਼ਮਾਂ ਨੂੰ ਵੱਖ-ਵੱਖ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ | ਇਸ ਮੌਕੇ 'ਤੇ ਚੇਅਰਮੈਨ ਜਨਕ ਰਾਜ ਮਾਨਸਾ, ਭੋਲਾ ਸਿੰਘ ਬਠਿੰਡਾ ਸੂਬਾ ਪ੍ਰਧਾਨ ਪੰਜਾਬ ਰਿਟਾਇਰਡ ਮਿਉਂਸੀਪਲ ਵਰਕਰਜ਼ ਯੂਨੀਅਨ, ਅਮਨਦੀਪ ਸਿੰਘ ਜ਼ੀਰਾ ਸੂਬਾ ਪ੍ਰਧਾਨ ਪੰਜਾਬ ਮਿਉਂਸੀਪਲ ਵਰਕਰਜ਼ ਯੂਨੀਅਨ, ਟੇਕ ਚੰਦ ਮਲੋਟ, ਸਤਨਾਮ ਸਿੰਘ ਸ਼ਾਹਕੋਟ, ਪਰਮਜੀਤ ਸਿੰਘ ਬਾਘਾ ਪੁਰਾਣਾ, ਬੂੜ ਚੰਦ ਬਿੰਦਰਾ ਗੁਰੂਹਰਸਹਾਏ, ਲਲਿਤ ਮੋਹਨ, ਸ਼ਮਸ਼ੇਰ ਸਿੰਘ, ਦਮਨਜੀਤ, ਜਸਵੀਰ ਸਿੰਘ ਨਾਹਰ ਜਨਰਲ ਸੈਕਟਰੀ, ਪ੍ਰਵੀਨ ਕੁਮਾਰ ਪ੍ਰਧਾਨ ਕਰਮਚਾਰੀ ਯੂਨੀਅਨ ਆਗੂਆਂ ਵਲੋਂ ਸੰਬੋਧਨ ਕਰਦਿਆਂ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਧਾਰਨ ਕੀਤੀ ਗਈ ਬੇਰੁਖ਼ੀ ਦੀ ਨਿਖੇਧੀ ਕੀਤੀ ਮੁਲਾਜ਼ਮ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ | ਇਸ ਸਮੇਂ ਮੁਲਾਜ਼ਮ ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 10 ਤਾਰੀਖ਼ ਨੂੰ ਮੁਲਾਜ਼ਮ ਜਥੇਬੰਦੀਆਂ ਮੀਟਿੰਗ ਤੈਅ ਕੀਤੀ ਹੈ, ਜੇਕਰ ਇਸ ਮੀਟਿੰਗ ਦੌਰਾਨ ਮਸਲੇ ਹੱਲ ਨਾ ਹੋਏ ਤਾਂ ਅਗਲੀ ਰਣਨੀਤੀ ਅਖ਼ਤਿਆਰ ਕੀਤੀ ਜਾਵੇਗੀ | ਇਸ ਮੌਕੇ 'ਤੇ ਗੁਰਸੇਵਕ ਸਿੰਘ, ਜੁਗਰਾਜ ਸਿੰਘ, ਰਾਜੇਸ਼ ਕੁਮਾਰ, ਧਰਮਿੰਦਰ ਸਿੰਘ, ਰਾਮ ਕੁਮਾਰ, ਮਨਦੀਪ ਸਿੰਘ, ਜਸਮੇਲ ਸਿੰਘ, ਕਲਸੀ, ਅਸ਼ੋਕ ਕੁਮਾਰ, ਪਰਮਿੰਦਰ ਸਿੰਘ, ਮਲਕੀਤ ਸਿੰਘ, ਮਾਨ ਸਿੰਘ, ਹਰਬੀਰ ਸਿੰਘ, ਤਜਿੰਦਰ ਸਿੰਘ, ਬਾਊ ਰਾਮ, ਬਰਜਿੰਦਰ ਸਿੰਘ ਮੁੱਦਕੀ, ਬਲਵੀਰ ਸਿੰਘ, ਮਹਿੰਦਰ ਸਿੰਘ, ਮਹਿੰਦਰ ਸਿੰਘ ਕਲਸੀ, ਕੁਲਵੰਤ ਸਿੰਘ, ਇੰਦਰਜੀਤ ਸਿੰਘ ਬਰਾੜ, ਸੰਜੀਵ ਕੁਮਾਰ, ਰਾਣੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਅਸਲ੍ਹੇ ਤੇ ਚੋਰੀ ਦੇ ਸਾਮਾਨ ਸਣੇ ਕਾਬੂ <br/> ਅਗਲੀ ਖ਼ਬਰ ਚੋਰੀ ਦੇ ਟਰਾਂਸਫ਼ਾਰਮਰ ਬਾਡੀਆਂ ਨਾਲ ਦੋ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।