18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹਰਪ੍ਰੀਤ ਸਿੰਘ ਹੀਰੋ ਨੇ ਜਿੱਤ ਵੱਲ ਪੁੱਟਿਆ ਇਕ ਹੋਰ ਵੱਡਾ ਕਦਮ, ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 08-03-2026
ਮੱਖੂ, 7 ਮਾਰਚ (ਕੁਲਵਿੰਦਰ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਜ਼ੀਰਾ ਤੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਜਿੱਤ ਵੱਲ ਆਪਣਾ ਇਕ ਹੋਰ ਕਦਮ ਪੱਟ ਲਿਆ ਹੈ ਅਤੇ ਉਨ੍ਹਾਂ ਦਾ ਕਾਫ਼ਲਾ ਆਏ ਦਿਨ ਵੱਡਾ ਹੋ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨੀਂ ਕੀਤੀ ਗਈ ਇਕ ਵੱਡੀ ਪੰਜਾਬ ਬਚਾਓ ਰੈਲੀ ਵਿਚ ਹੋਏ ਵੱਡੇ ਇਕੱਠ ਤੋਂ ਪ੍ਰਭਾਵਿਤ ਹੋ ਕੇ ਬਲਾਕ ਮੱਖੂ ਦੇ ਪਿੰਡ ਵਟੂ ਭੱਟੀ ਦੇ ਕਈ ਪਰਿਵਾਰ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਿੰਡ ਵਟੂ ਭੱਟੀ ਬਲਵੀਰ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਰੱਖੇ ਸਾਦੇ ਸਮਾਰੋਹ ਦੌਰਾਨ ਬਲਵੀਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੋਰਾ, ਸਰਬਜੀਤ ਸਿੰਘ, ਕਾਬਲ ਸਿੰਘ ਭੁੱਲਰ, ਹਰਪਾਲ ਸਿੰਘ ਭੁੱਲਰ, ਨਸੀਬ ਸਿੰਘ ਭੁੱਲਰ, ਭੁਪਿੰਦਰ ਸਿੰਘ, ਜੁਗਰਾਜ ਸਿੰਘ ਭੁੱਲਰ, ਲਵਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ ਪੱਧਰੀ ਆਦਿ ਆਪਣੇ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਹਲਕਾ ਜ਼ੀਰਾ ਤੋਂ ਹਲਕਾ ਇੰਚਾਰਜ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲੇ ਹਰੇਕ ਆਗੂ ਵਰਕਰ ਦਾ ਪੂਰਾ ਸਤਿਕਾਰ ਕੀਤਾ ਜਾਏਗਾ | ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣੇਗੀ | ਕਿਉਂਕਿ ਪੰਜਾਬ ਦੀ ਜਨਤਾ ਹੁਣ ਜਾਗ ਚੁੱਕੀ ਹੈ ਅਤੇ ਉਨ੍ਹਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦਾ ਵਿਕਾਸ ਸਿਰਫ਼ ਸੁਖਬੀਰ ਸਿੰਘ ਬਾਦਲ ਹੀ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਬਦਲਾਓ ਦੇ ਚੱਕਰ ਵਿਚ ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਜਨਤਾ ਨੇ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਸਨ | ਪਰ ਪੰਜਾਬ ਦੀ ਜਨਤਾ ਹੁਣ ਬਦਲਾਓ ਦੀ ਸਰਕਾਰ ਤੋਂ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੀ ਅਤੇ ਉਹ ਸਿਰਫ਼ ਹੁਣ ਅਕਾਲੀ ਦਲ ਬਾਦਲ ਦੇ ਹੱਥ ਪੰਜਾਬ ਦੀ ਕਮਾਨ ਸੌਂਪਣ ਜਾ ਰਹੀ ਹੈ ਅਤੇ ਪੰਜਾਬ ਨੂੰ ਫਿਰ ਵਿਕਾਸ ਦੇ ਰਾਹਾਂ 'ਤੇ ਦੇਖਣਾ ਚਾਹੁੰਦੀ ਹੈ | ਇਸ ਮੌਕੇ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਤੋਂ ਇਲਾਵਾ ਜਸਵੰਤ ਸਿੰਘ ਸੋਭਾ ਰਸੂਲਪੁਰ ਸਰਕਲ ਪ੍ਰਧਾਨ ਮੱਖੂ, ਜਥੇਦਾਰ ਸਾਰਜ ਸਿੰਘ ਸਭਰਾ ਸਰਕਲ ਪ੍ਰਧਾਨ ਫ਼ਤਿਹਗੜ੍ਹ ਸਭਰਾ, ਜਥੇਦਾਰ ਜਸਪਾਲ ਸਿੰਘ ਤਲਵੰਡੀ ਸਾਬਕਾ ਸਰਪੰਚ, ਡਾ. ਗੁਰਸੇਵਕ ਸਿੰਘ ਸਭਰਾ ਜ਼ਿਲ੍ਹਾ ਕਮੇਟੀ ਮੈਂਬਰ, ਯੂਥ ਅਕਾਲੀ ਆਗੂ ਕੁਲਬੀਰ ਸਿੰਘ ਕਾਲਾ ਵਟੂ ਭੱਟੀ, ਮਨਮੋਹਨ ਸਿੰਘ ਸੰਧੂ ਪੀ.ਏ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਦੀ ਕਿੱਲੀ ਚਾਹਲਾਂ ਰੈਲੀ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬਾਠ ਵਲੋਂ ਵਰਕਰ ਮੀਟਿੰਗ <br/> ਅਗਲੀ ਖ਼ਬਰ ਹਾਰਮਨੀ ਆਯੁਰਵੇਦ ਕਾਲਜ 'ਚ ਕਥਾ ਦਾ ਸ਼ੁੱਭ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।