18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਭਾਕਿਯੂ ਪੰਜਾਬ ਦੇ ਵਫ਼ਦ ਨੇ ਪੀ.ਡਬਲਿਯੂ.ਡੀ. ਦੇ ਐਕਸੀਅਨ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 08-03-2026
ਫ਼ਿਰੋਜ਼ਪੁਰ, 7 ਮਾਰਚ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਬਲਾਕ ਜ਼ੀਰਾ-ਮੱਖੂ ਦੇ ਇਕ ਵਫ਼ਦ ਵਲੋਂ ਇਲਾਕੇ ਦੀਆਂ ਅਹਿਮ ਮੰਗਾਂ ਸਬੰਧੀ ਐਕਸੀਅਨ ਪੀ.ਡਬਲਯੂ.ਡੀ ਫ਼ਿਰੋਜ਼ਪੁਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਗਿਆ | ਕਿਸਾਨ ਆਗੂਆਂ ਨੇ ਐਕਸੀਅਨ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਮੱਖੂ ਤੋਂ ਮੋਗਾ ਰੋਡ ਐੱਨ.ਐੱਚ. 703-ਬੀ ਦੀ ਮਾੜੀ ਹਾਲਤ ਤੇ ਵਧਦੇ ਹਾਦਸਿਆਂ ਤੋਂ ਜਾਣੂ ਕਰਵਾਇਆ | ਜਥੇਬੰਦੀ ਦੇ ਯੂਥ ਵਿੰਗ ਪ੍ਰਧਾਨ ਗੁਰਪ੍ਰੀਤ ਸਿੰਘ, ਸੂਬਾ ਕੌਰ ਕਮੇਟੀ ਮੈਂਬਰ ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਤੇ ਭਲਵਾਨ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਅਧਿਕਾਰੀ ਨੂੰ ਦੱਸਿਆ ਕਿ ਸੜਕ ਨੂੰ ਚਾਰ-ਮਾਰਗੀ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਮੱਖੂ ਤੋਂ ਮੋਗਾ ਰੋਡ ਐੱਨ.ਐੱਚ. 703-ਬੀ ਤੇ ਆਵਾਜਾਈ ਬਹੁਤ ਜ਼ਿਆਦਾ ਹੋ ਚੁੱਕੀ ਹੈ | ਆਗੂਆਂ ਨੇ ਅੱਗੇ ਦੱਸਿਆ ਕਿ ਸੜਕ ਦੀ ਚੌੜਾਈ ਜ਼ਿਆਦਾ ਘੱਟ ਹੋਣ ਕਾਰਨ ਰੋਜ਼ਾਨਾ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਵਿਚ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਅਤੇ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਇਸ ਮੁੱਖ ਮਾਰਗ ਨਾਲ ਜੁੜਦੀਆਂ ਲਿੰਕ ਸੜਕਾਂ ਦੀ ਹਾਲਤ ਵੀ ਬਹੁਤ ਖਸਤਾ ਹੈ | ਅਧਿਕਾਰੀ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਸੜਕ ਠੇਕੇਦਾਰ ਵਲੋਂ ਜੋੜਾਂ ਉੱਤੇ ਸਹੀ ਤਰੀਕੇ ਨਾਲ ਲੁੱਕ ਨਹੀਂ ਪਾਈ ਅਤੇ ਘਟੀਆ ਮੈਟੀਰੀਅਲ ਦੀ ਵਰਤੋਂ ਕਰਨ ਕਰਕੇ ਸੜਕਾਂ ਜਲਦੀ ਟੁੱਟ ਰਹੀਆਂ ਹਨ | ਵਫ਼ਦ ਮੈਂਬਰਾਂ ਨੇ ਮੰਗ ਕੀਤੀ ਕਿ ਇਸ ਰੋਡ ਨੂੰ ਜਲਦ ਤੋਂ ਜਲਦ ਚਾਰ-ਮਾਰਗੀ ਕੀਤਾ ਜਾਵੇ ਅਤੇ ਮੌਜੂਦਾ ਸੜਕਾਂ ਦੀ ਮੁਰੰਮਤ ਪੂਰੀ ਗੁਣਵੱਤਾ ਨਾਲ ਕਰਵਾਈ ਜਾਵੇ | ਇਸ ਮੌਕੇ ਜਥੇਬੰਦੀ ਦੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ <br/> ਅਗਲੀ ਖ਼ਬਰ ਜਯੋਤੀ ਯਾਦਵ ਖ਼ਿਲਾਫ਼ ਬਠਿੰਡਾ ਰੈਲੀ 'ਚ ਸ਼ਾਮਿਲ ਹੋਏ ਮੁੱਦਕੀ ਦੇ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।