19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਖੋਸਾ ਦਲ ਸਿੰਘ ਤੋਂ ਤਲਵੰਡੀ ਸੜਕ ਦਾ ਸ਼ੰਕਰ ਕਟਾਰੀਆ ਨੇ ਰੱਖਿਆ ਨੀਂਹ ਪੱਥਰ <br/>

ਅਜੀਤ ਡੈਸਕ 08-03-2026
ਖੋਸਾ ਦਲ ਸਿੰਘ, 7 ਮਾਰਚ (ਮਨਪ੍ਰੀਤ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 'ਰੰਗਲਾ ਪੰਜਾਬ' ਸਕੀਮ ਅਧੀਨ ਸੂਬੇ ਅੰਦਰ ਸ਼ੁਰੂ ਕੀਤੇ ਵਿਕਾਸ ਕਾਰਜਾਂ ਤਹਿਤ ਅੱਜ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਸਪੁੱਤਰ ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਖੋਸਾ ਦਲ ਸਿੰਘ ਤੋਂ ਤਲਵੰਡੀ ਸੜਕ ਦਾ ਨੀਂਹ ਪੱਥਰ ਰੱਖਿਆ | ਨੀਂਹ ਪੱਥਰ ਰੱਖਣ ਉਪਰੰਤ ਸ਼ੰਕਰ ਕਟਾਰੀਆ ਨੇ ਕਿਹਾ ਕਿ ਖੋਸਾ ਦਲ ਸਿੰਘ ਤੋਂ ਲੈ ਕੇ ਤਲਵੰਡੀ ਤੱਕ ਕਰੀਬ 15.2 ਕਿੱਲੋਮੀਟਰ ਸੜਕ ਦੀ 7.56 ਕਰੋੜ ਰੁਪਏ ਨਾਲ ਮੁਰੰਮਤ ਕੀਤੀ ਜਾਵੇਗੀ, ਜਿਸ ਦਾ ਅੱਜ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿੱਥੇ ਸੂਬੇ ਭਰ ਅੰਦਰ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ, ਉੱਥੇ ਹਲਕਾ ਜ਼ੀਰਾ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਕਰਵਾ ਲਏ ਜਾਣਗੇ | ਇੱਥੇ ਜ਼ਿਕਰਯੋਗ ਹੈ ਕਿ ਐੱਸ.ਡੀ.ਈ. ਸਿਮਰਨ ਕੌਰ ਸੰਧੂ ਦੀ ਇਮਾਨਦਾਰੀ ਅਤੇ ਮਿਹਨਤ ਸਦਕਾ ਸਬ ਡਵੀਜ਼ਨ ਜ਼ੀਰਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਜੇ.ਈ. ਅਜੀਤ ਸਿੰਘ, ਜੇ.ਈ. ਗੌਰਵ ਬਾਂਸਲ, ਨਿਰਵੈਰ ਸਿੰਘ ਹੋੋਲਾਂਵਾਲੀ ਸਰਪੰਚ, ਸਤਨਾਮ ਸਿੰਘ ਵਿਰਕਾਂ ਵਾਲੀ ਸਰਪੰਚ, ਬਰਜਿੰਦਰ ਸਿੰਘ ਖੋਸਾ ਸਰਪੰਚ, ਬਲਜੀਤ ਸਿੰਘ ਕੋਠੇ ਸਰਪੰਚ, ਬਲਰਾਜ ਸਿੰਘ ਰਾਜਾ ਗੋਗੋਆਣੀ ਪ੍ਰਧਾਨ ਕੋਆਪ੍ਰੇਟਿਵ ਸੋਸਾਇਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦਾ ਨਵਾਂ ਐਗਜ਼ੈਕਟਿਵ ਢਾਂਚਾ ਤਿਆਰ, 11 ਮੈਂਬਰੀ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਵਿਸ਼ੇਸ਼ ਲੈਕਚਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।