20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਗਿੱਲ ਦੇ 'ਆਪ' ਵਰਕਰਾਂ ਨੇ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 27-03-2026
ਮੁਦਕੀ, 26 ਮਾਰਚ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਗਿੱਲ ਦੇ ਨੌਜਵਾਨ ਸਰਪੰਚ ਦੀ ਅਗਵਾਈ ਹੇਠ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਪ੍ਰੇਰਿਤ ਕਰਨ ਦਾ ਉਪਰਾਲਾ ਕੀਤਾ ਗਿਆ ਜਿਸ ਵਿਚ ਸਮੂਹ ਨਗਰ ਨਿਵਾਸੀਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ | ਗੁਰਮੇਲ ਸਿੰਘ ਸਰਪੰਚ ਨੇ ਦੱਸਿਆ ਕਿ ਇਸ ਮੌਕੇ ਸਾਰਿਆਂ ਨੂੰ ਹੁਸੈਨੀਵਾਲਾ ਦੀ ਯਾਤਰਾ ਕਰਵਾਈ ਗਈ ਤਾਂ ਜੋ ਉਨ੍ਹਾਂ ਨੂੰ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ | ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਮਾਜਿਕ ਬਰਾਬਰੀ ਦਾ ਹਾਮੀ ਸੀ ਅਤੇ ਉਸ ਦਾ ਮੰਨਣਾ ਸੀ ਕਿ ਇਕ ਮਨੁੱਖ ਹੱਥੋਂ ਦੂਜੇ ਮਨੁੱਖ ਦੀ ਲੁੱਟ ਨਹੀਂ ਹੋਣੀ ਚਾਹੀਦੀ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨਾਲ ਜੁੜਨ ਲਈ ਵੱਧ ਤੋਂ ਵੱਧ ਕਿਤਾਬਾਂ ਪੜ੍ਹੀਆਂ ਜਾਣ | ਇਸ ਮੌਕੇ ਮਨਪ੍ਰੀਤ ਸਿੰਘ, ਗੁਰਤੇਜ ਸਿੰਘ ਫ਼ੌਜੀ, ਸਿਕੰਦਰ ਸਿੰਘ ਛਿੰਦਾ ਗਿੱਲ, ਗੁਰਮੀਤ ਸਿੰਘ, ਗੱਗ ਧਾਲੀਵਾਲ, ਸੀਤਾ ਧਾਲੀਵਾਲ, ਗੁਰਚਰਨ ਸਿੰਘ ਧਾਲੀਵਾਲ, ਲਾਲ ਸਿੰਘ, ਹਰਪਾਲ ਸਿੰਘ ਕੰਗ, ਬੱਬੂ ਨੰਬਰਦਾਰ, ਜਗਰੂਪ ਸਿੰਘ, ਗੁਰਭੇਜ ਸਿੰਘ ਘੁੰਮਣ, ਰਿੰਕੂ ਪੇਂਟਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ | ਟੂਰ ਵਿਚ ਸ਼ਾਮਿਲ ਪਿੰਡ ਵਾਸੀਆਂ ਨੇ ਹੁਸੈਨੀਵਾਲਾ ਪਹੁੰਚ ਕੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਰਧਾਂਜਲੀ ਅਰਪਿਤ ਕੀਤੀ |
ਪਿਛਲੀ ਖ਼ਬਰ ਰੋਡਵੇਜ਼ ਦੀਆਂ ਲਾਰੀਆਂ, ਖੱਜਲ ਹੋਣ ਸਵਾਰੀਆਂ ਅਗਲੀ ਖ਼ਬਰ ਭਾਜਪਾ ਦੀ ਸਰਪ੍ਰਸਤੀ ਹੇਠ ਗੁਜਰਾਤ ਦੇ ਹਰ ਕੋਨੇ ਵਿਚ ਨਸ਼ਾ ਫੈਲ ਰਿਹਾ-ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।