20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹੈਰੋਇਨ ਸਮੇਤ ਮਹਿਲਾ ਸਣੇ ਇਕ ਵਿਅਕਤੀ ਗਿ੍ਫ਼ਤਾਰ- ਮਾਮਲਾ ਦਰਜ

ਅਜੀਤ ਡੈਸਕ 27-03-2026
ਫਿਰੋਜ਼ਪੁਰ, 26 ਮਾਰਚ (ਰਾਕੇਸ਼ ਚਾਵਲਾ)-ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਮਹਿਲਾ ਅਤੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਨੀਸ਼ਾ ਪਤਨੀ ਅਮਰ ਉਰਫ਼ ਕੰਬੀ ਅਤੇ ਅਸ਼ੋਕ ਉਰਫ਼ ਸੋਨੂੰ ਉਰਫ਼ ਚੂਹਾ ਪੁੱਤਰ ਸ਼ਾਮ ਲਾਲ ਵਾਸੀਆਨ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦੇ ਆਦੀ ਹਨ ਤੇ ਇਸ ਵਕਤ ਵੀ ਗੁਰੂ ਨਾਨਕ ਕਾਲਜ ਦੇ ਸਾਹਮਣੇ ਤੋਂ ਚਮਰੰਗ ਮੰਡੀ ਨੂੰ ਜਾਂਦੀ ਸੜਕ 'ਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ | ਜੇਕਰ ਇਨ੍ਹਾਂ 'ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ | ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਆਂ 'ਤੇ ਰੇਡ ਕੀਤੀ ਤਾਂ ਉਨ੍ਹਾਂ ਨੂੰ 6 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ ਅਤੇ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਬ੍ਰਹਮ ਰਿਸ਼ੀ ਬਾਬਾ ਦੂਧਾਧਾਰੀ ਮੰਦਰ 'ਚ ਸ਼ਰਧਾ ਨਾਲ ਮਨਾਈ ਰਾਮਨੌਮੀ ਅਗਲੀ ਖ਼ਬਰ ਪਿੰਡ ਗਾਦੜੀ ਵਾਲੇ ਦਾ ਕਬੱਡੀ ਕੱਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।