ਫ਼ਿਰੋਜ਼ਸ਼ਾਹ, 26 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਗਰਾਂਟ ਦੇਣ ਦਾ ਜੋ ਐਲਾਨ ਕੀਤਾ ਸੀ ਉਸੇ ਤਹਿਤ ਬਲਾਕ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਢੀਂਡਸਾ ਦੀ ਪੰਚਾਇਤ ਨੂੰ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵਲੋਂ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ | ਪਿੰਡ ਦੀ ਸਰਪੰਚ ਸਿਮਰਜੀਤ ਕੌਰ, ਹਰਚਰਨ ਸਿੰਘ ਢਿੱਲੋਂ, ਜਸਵੀਰ ਸਿੰਘ ਢਿੱਲੋਂ, ਕੁਲਦੀਪ ਸਿੰਘ ਬਲਾਕ ਪ੍ਰਧਾਨ, ਭਿੰਦਰਪਾਲਜੀਤ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਕੌਰ, ਕੁਲਬੀਰ ਸਿੰਘ, ਬਲਦੇਵ ਸਿੰਘ, ਸੁਖਮੰਦਰ ਸਿੰਘ ਨੂੰ ਵਿਧਾਇਕ ਦਹੀਯਾ ਨੇ ਚੈੱਕ ਦਿੰਦਿਆਂ ਕਿਹਾ ਕਿ ਸਮੁੱਚੇ ਪਿੰਡ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਨਾ ਪੰਚਾਇਤ ਦੀ ਜ਼ਿੰਮੇਵਾਰੀ ਹੁੰਦੀ ਹੈ | ਪਿੰਡਾਂ 'ਚ ਧੜੇਬੰਦੀ ਨਾ ਹੋਵੇ, ਸਰਵਪੱਖੀ ਵਿਕਾਸ ਹੋਵੇ ਅਜਿਹੀ ਮਨਸ਼ਾ ਨੂੰ ਲੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਹੈ | ਸਮੁੱਚੀ ਪੰਚਾਇਤ ਵਲੋਂ ਵਿਧਾਇਕ ਦਹੀਯਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਿੰਡ ਨੂੰ ਗਰਾਂਟ ਦੇਣ 'ਤੇ ਧੰਨਵਾਦ ਕੀਤਾ |