20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕੱਲ੍ਹ ਕੀਤਾ ਜਾਵੇਗਾ ਸੁੰਦਰ ਭਜਨਾਂ ਦਾ ਗਾਇਣ-ਪ੍ਰਧਾਨ ਰਾਮ ਨਰੂਲਾ

ਅਜੀਤ ਡੈਸਕ 27-03-2026
ਗੁਰੂਹਰਸਹਾਏ, 26 ਮਾਰਚ (ਕਪਿਲ ਕੰਧਾਰੀ)-ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਖਾਟੂ ਸ਼ਾਮ ਮੰਦਰ ਵਿਚ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਧਾਨ ਰਾਮ ਨਰੂਲਾ, ਵਾਈਸ ਪ੍ਰਧਾਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਕੁਲਦੀਪ ਸ਼ਰਮਾ, ਖ਼ਜ਼ਾਨਚੀ ਸੰਦੀਪ ਕੁਮਾਰ ਅਤੇ ਸਨੀ ਚੁੱਘ ਨੇ ਦੱਸਿਆ ਕਿ 28 ਮਾਰਚ ਦਿਨ ਸ਼ਨੀਵਾਰ ਨੂੰ ਰਾਤ 8 ਵਜੇ ਤੋਂ ਲੈ ਕੇ ਬਾਬਾ ਜੀ ਦੀ ਇੱਛਾ ਤੱਕ ਸ੍ਰੀ ਖਾਟੂ ਸ਼ਾਮ ਮੰਦਰ ਦੇ ਸਾਹਮਣੇ ਸਥਿਤ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਵਿਚ ਭਵਿਆ ਕੀਰਤਨ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਕਲਾਕਾਰਾਂ ਵਲੋਂ ਸੁੰਦਰ-ਸੁੰਦਰ ਭਜਨਾਂ ਦਾ ਗਾਇਣ ਕੀਤਾ ਜਾਵੇਗਾ | ਜਿਸ ਨਾਲ ਸੰਗਤ ਨੂੰ ਆਤਮਿਕ ਸ਼ਾਂਤੀ ਅਤੇ ਅਨੰਦ ਪ੍ਰਾਪਤ ਹੋਵੇਗਾ | ਸਮਾਗਮ ਵਿਚ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ | ਉਨ੍ਹਾਂ ਹੋਰ ਦੱਸਿਆ ਕਿ ਸਮਾਗਮ ਵਿਚ ਆਉਣ ਵਾਲੀ ਸੰਗਤ ਲਈ ਅਟੁੱਟ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ | ਮੰਦਰ ਪ੍ਰਬੰਧਕ ਕਮੇਟੀ ਵਲੋਂ ਸਾਰੇ ਸ਼ਰਧਾਲੂਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਦਾਅਵੇਦਾਰੀ ਠੋਕਣ ਵਾਲੇ 'ਆਪ' ਆਗੂ ਸੁਖਰਾਜ ਗੋਰਾ ਨੇ ਮੁੱਖ ਮੰਤਰੀ ਦੇ ਸਰਹੱਦੀ ਖੇਤਰ 'ਚ ਕੀਤੇ ਵਿ... ਅਗਲੀ ਖ਼ਬਰ ਵਿਧਾਇਕ ਦਹੀਯਾ ਵਲੋਂ ਪਿੰਡ ਢੀਂਡਸਾ ਦੀ ਪੰਚਾਇਤ ਨੂੰ ਸੌਂਪਿਆ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।