ਜ਼ੀਰਾ 26 ਮਾਰਚ (ਹਰਜੀਤ ਸਿੰਘ ਗਿੱਲ, ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੇ ਪਿੰਡ ਗਾਦੜੀਵਾਲਾ ਵਿਖੇ ਸਥਿਤ ਗੁਰਦੁਆਰਾ ਬਾਬੇ ਸ਼ਹੀਦ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਮੌਕੇ ਇੱਕ ਵਿਸ਼ਾਲ ਨਗਰ ਕੀਰਤਨ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸੰਗਤਾਂ ਭਾਰੀ ਗਿਣਤੀ ਵਿਚ ਸ਼ਾਮਿਲ ਹੋਈਆਂ | ਇਸ ਨਗਰ ਕੀਰਤਨ ਦੇ ਮੂਹਰੇ ਸੇਵਾਦਾਰਾਂ ਵੱਲੋਂ ਜਲ ਛਿੜਕਣ ਅਤੇ ਝਾੜੂਆਂ ਨਾਲ ਰਸਤੇ ਸਾਫ਼ ਕਰਨ ਦੀ ਸੇਵਾ ਕੀਤੀ ਜਾ ਰਹੀ ਸੀ | ਇਸੇ ਤਰ੍ਹਾਂ ਗਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ | ਇਹ ਨਗਰ ਕੀਰਤਨ ਗੁਰਦੁਆਰਾ ਬਾਬੇ ਸ਼ਹੀਦਾਂ ਤੋਂ ਆਰੰਭ ਹੋ ਕੇ ਪਿੰਡ ਕੋਠੇ ਗਾਦੜੀਵਾਲਾ, ਜ਼ੀਰਾ ਦੇ ਘੰਟਾ ਘਰ ਚੌਂਕ, ਗੁਰਦੁਆਰਾ ਕਲਗ਼ੀਧਰ ਜ਼ੀਰਾ ਅਤੇ ਪਿੰਡ ਗਾਦੜੀਵਾਲਾ ਵਿਖੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਕਲਗ਼ੀਧਰ ਜ਼ੀਰਾ, ਕੋਠੇ ਗਾਦੜੀਵਾਲਾ, ਗਾਦੜੀਵਾਲਾ ਆਦਿ ਵਿਖੇ ਸ਼ਰਧਾਲੂਆਂ ਵਲੋਂ ਹਾਜ਼ਰ ਸੰਗਤਾਂ ਲਈ ਕਈ ਤਰ੍ਹਾਂ ਦੇ ਵੱਖ- ਵੱਖ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਗੋਰਾ, ਮੁਕੰਦ ਸਿੰਘ, ਰਾਜੂ, ਸਰਪੰਚ ਸਤਨਾਮ ਸਿੰਘ, ਹਰਭਗਵਾਨ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਕਲਗ਼ੀਧਰ ਜ਼ੀਰਾ, ਲਖਵੀਰ ਸਿੰਘ ਪੰਜਾਬ ਪੁਲਿਸ, ਜਸਵਿੰਦਰ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਇਕਬਾਲ ਸਿੰਘ, ਦਿਲਬਾਗ ਸਿੰਘ, ਜਸਕਰਨ ਸਿੰਘ ਅਤੇ