20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬਾਰਡਰ ਖੋਲ੍ਹੋ ਵਪਾਰ ਵਧਾਓ ਰੈਲੀ ਸੰਬੰਧੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ

ਅਜੀਤ ਡੈਸਕ 27-03-2026
ਜ਼ੀਰਾ, 26 ਮਾਰਚ (ਹਰਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਮਿਤੀ 28 ਮਾਰਚ ਨੂੰ ਭਾਰਤ, ਪਾਕਿਸਤਾਨ ਦੇ ਵਾਹਗਾ ਬਾਰਡਰ ਤੇ ਕੀਤੀ ਜਾ ਰਹੀ | ਬਾਰਡਰ ਖੋਲ੍ਹੋ ਵਪਾਰ ਵਧਾਓ ਰੈਲੀ' ਸਬੰਧੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਜ਼ੀਰਾ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਿਸ ਵਲੋਂ ਪੰਥਕ ਪਾਰਟੀ ਹੋਣ ਦੇ ਨਾਲ- ਨਾਲ ਪੰਜਾਬ ਹਿਤੈਸ਼ੀ ਹੋਣ ਦੇ ਫ਼ਰਜ਼ ਵੀ ਨਿਭਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿਚ ਪੰਜਾਬ ਦੇ ਵਪਾਰ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਪਾਰਟੀ ਯਤਨਸ਼ੀਲ ਹੈ | ਜਿਸ ਵਲੋਂ ਮਿਤੀ 28 ਮਾਰਚ ਦਿਨ ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਦੀ ਵਾਹਗਾ ਸਰਹੱਦ ਤੇ ਬਾਰਡਰ ਖੋਲ੍ਹੋ ਵਪਾਰ ਵਧਾਓ ਰੈਲੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਕਰਵਾਈ ਜਾ ਰਹੀ ਇਸ ਰੈਲੀ ਵਿਚ ਹਾਜ਼ਰ ਇਕੱਠ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਈਮਾਨ ਸਿੰਘ ਮਾਨ, ਹਰਪਾਲ ਸਿੰਘ ਬਲੇਰ ਅਤੇ ਪ੍ਰੋਫ਼ੈਸਰ ਮਹਿੰਦਰਪਾਲ ਸਿੰਘ ਆਦਿ ਪਾਰਟੀ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਸਮਾਂ ਸਵੇਰੇ 11 ਵਜੇ ਦਾ ਹੋਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ ਅਤੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਵਲਟੋਹਾ ਨੇ ਕਿਹਾ ਕਿ ਜੇਕਰ ਭਾਰਤ, ਪਾਕਿਸਤਾਨ ਦਾ ਇਹ ਵਪਾਰ ਖੁੱਲ੍ਹਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਫ਼ਾਇਦਾ ਪੰਜਾਬ ਨੂੰ ਮਿਲੇਗਾ | ਉਨ੍ਹਾਂ ਨੇ ਲੋਕਾਂ ਨੂੰ ਇਸ ਰੈਲੀ ਵਿਚ ਹੰੁਮ੍ਹ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਮੱਲੇਵਾਲਾ, ਹਲਕਾ ਇੰਚਾਰਜ ਲਖਵਿੰਦਰ ਸਿੰਘ ਸੁਪਰ ਵਲਟੋਹਾ, ਯਾਦਵਿੰਦਰ ਸਿੰਘ ਭੁੱਲਰ, ਪੂਰਨ ਸਿੰਘ ਧੰਜੂ, ਦਵਿੰਦਰ ਸਿੰਘ ਚੁਰੀਆਂ,ਚਮਕੌਰ ਸਿੰਘ ਮਨਸੂਰਵਾਲ, ਜਗਜੀਤ ਸਿੰਘ ਸ਼ੂਸ਼ਕ ਤਾਲਮੇਲ ਸਕੱਤਰ ਯੂਥ ਵਿੰਗ,ਭਜਨ ਸਿੰਘ ਮਨਸੂਰਵਾਲ, ਬਲਕਾਰ ਸਿੰਘ ਜੋਗੇਵਾਲਾ ਅਤੇ ਸੁਖਜੀਤ ਸਿੰਘ ਮੱਖੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੱਲਾਂਵਾਲਾ ਵਿਖੇ ਪ੍ਰੀ-ਪ੍ਰਾਇਮਰੀ 'ਹੈਂਡ ਮੇਡ ਮੈਟੀਰੀਅਲ' ਵਰਕਸ਼ਾਪ ਦਾ ਕੀਤਾ ਆਯੋਜਨ ਅਸਿਸਟੈਂਟ ਜ਼ਿਲ੍ਹਾ ਕੋਆਰਡੀਨੇਟਰ... ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਿੰਡ ਬਾਰੇ ਕੇ ਵਿਖੇ ਕਰਵਾਏ ਖੇਡ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।