12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ

ਅਜੀਤ ਡੈਸਕ 28-03-2026

ਜ਼ੀਰਾ, 27 ਮਾਰਚ (ਰਜਨੀਸ਼ ਕਥੂਰੀਆ)-ਸਥਾਨਕ ਸ਼ਹਿਰ ਦੇ ਇੱਕ ਵਿਅਕਤੀ ਦੇ ਘਰ ਦੇ ਕਮਰਿਆਂ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ | ਹਰਵਿਕਰਮਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਅਮਨ ਨਗਰ ਗਲੀ ਨੰਬਰ 02, ਫ਼ਿਰੋਜ਼ਪੁਰ ਰੋਡ ਜ਼ੀਰਾ ਨੇ ਥਾਣਾ ਸਿਟੀ ਜ਼ੀਰਾ ਵਿਖੇ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਚੋਰ ਉਸ ਦੇ ਘਰ ਦਾ ਬਾਹਰਲਾ ਗੇਟ ਟੱਪ ਕੇ ਘਰ ਅੰਦਰ ਦਾਖਲ ਹੋ ਗਏ ਅਤੇ ਕਮਰਿਆਂ ਦੇ ਦਰਵਾਜ਼ਿਆਂ ਨੂੰ ਲੱਗੇ ਤਾਲੇ ਤੋੜ ਕੇ ਅਲਮਾਰੀਆਂ ਵਿਚ ਪਿਆ ਕੀਮਤੀ ਸਮਾਨ ਨਗਦੀ 11500, ਸੋਨਾ 03 ਮੰੁਦਰੀਆਂ,1 ਬਰੈਸਲਟ, ਇਕ ਕਿੱਟੀ ਸੈੱਟ ਵਜ਼ਨੀ 06 ਤੋਲੇ ਚੋਰੀ ਕਰਕੇ ਲੈ ਗਏ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਹਰਵਿਕਰਮਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਏ.ਐਸ.ਆਈ.ਭੁਪਿੰਦਰ ਸਿੰਘ ਵਲੋਂ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸ੍ਰੀ ਦੁਰਗਾ ਅਸ਼ਟਮੀ ਮੌਕੇ ਮੰਦਰ ਵਿਚ ਭਗਵਤੀ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਹੁਣ 30 ਨੂੰ ਡੀ.ਸੀ. ਦਫ਼ਤਰ ਫ਼ਾਜ਼ਿਲਕਾ 'ਚ ਬਲਾਕ ਸੰਮਤੀ ਗੁਰੂਹਰਸਹਾਏ ਦੀ ਚੇਅਰਮੈਨੀ ਲਈ ਸੱਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।