09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 28-03-2026

ਜਲਾਲਾਬਾਦ, 27 ਮਾਰਚ(ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਪਿੰਡ ਸੋਹਣਾ ਸਾਂਦੜ ਨੂੰ ਜਾਂਦੇ ਰੋਡ ਪਰ ਗਸ਼ਤ ਵਾ ਚੈਕਿੰਗ ਲਈ ਰਵਾਨਾ ਸੀ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਕੇ ਖਿਸਕਣ ਲੱਗਿਆ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁਹੰਮਦੇ ਵਾਲਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪ੍ਰਾਪਰਟੀ ਟੈਕਸ ਨਾ ਭਰਿਆ ਤਾਂ ਜੇਬ 'ਤੇ ਪਵੇਗਾ ਵੱਡਾ ਭਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।