09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਧਾਰਮਿਕ ਸਮਾਗਮ <br/>

ਅਜੀਤ ਡੈਸਕ 28-03-2026
ਫ਼ਿਰੋਜ਼ਪੁਰ, 27 ਮਾਰਚ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਕੈਂਪਸ ਵਿਚ ਯੂਨੀਵਰਸਿਟੀ ਦਾ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਯੂਨੀਵਰਸਿਟੀ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਜ਼ਾਮਨੀ ਸਾਹਿਬ ਅਤੇ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਰਸਭਿੰਨੇ ਕੀਰਤਨ ਤੇ ਗੁਰਬਾਣੀ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਕੈਂਪਸ ਦੇ ਉਪ ਕੁਲਪਤੀ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸਥਾਪਨਾ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਕੈਂਪਸ ਦੀ ਤਰੱਕੀ ਲਈ ਰਾਤ ਦਿਨ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਕੈਂਪਸ ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਅਰਨੇਜਾ ਨੇ ਸਮਾਗਮ 'ਚ ਪਹੰੁਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਪ ਕੁਲਪਤੀ ਡਾ ਸੁਰੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਯੂਨੀਵਰਸਿਟੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਵੱਲ ਵਧ ਰਹੀ ਹੈ | ਇਸ ਸਮਾਗਮ ਵਿਚ ਫੈਕਲਟੀ, ਸਟਾਫ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਐੱਸ.ਐੱਸ.ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਦੇ ਵਿਦਿਆਰਥੀਆਂ ਵਲੋਂ ਐਡਵੈਂਚਰ/ਹਾਈਕਿੰਗ ਟਰੈਕਿੰਗ ਕੈਂਪ ਵਿਚ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਆਰਿਫ਼ ਕੇ ਵਿਖੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।