14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜੀ. ਏ. ਵੀ. ਜੈਨ ਆਦਰਸ਼ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਧਾਰਮਿਕ ਸਮਾਗਮ ਨਾਲ ਸ਼ੁਰੂਆਤ

ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਅਮਰਜੀਤ ਸ਼ਰਮਾ)-ਸਥਾਨਕ ਜੀ.ਏ.ਵੀ. ਜੈਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਦੇ ਉਪਲਕਸ਼ ਵਿਚ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਕੂਲ ਦੀ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦੀ ਘੋਸ਼ਣਾ ਅਤੇ ਆਉਣ ਵਾਲੇ ਸੈਸ਼ਨ ਦੀ ਸਫਲਤਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਸਵੇਰੇ 10:30 ਵਜੇ ਪਾਏ ਗਏ | ਇਸ ਤੋਂ ਬਾਅਦ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਦੁਪਹਿਰ 12:00 ਵਜੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਸਕੂਲ ਪ੍ਰਬੰਧਕਾਂ ਵਲੋਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਇਸ ਮੌਕੇ 'ਤੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ | ਜੀ.ਏ.ਵੀ. ਜੈਨ ਆਦਰਸ਼ ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪਿ੍ੰਸੀਪਲ ਨਰੇਸ਼ ਸਪੜਾ ਨੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ | ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੈ, ਸਗੋਂ ਬੱਚਿਆਂ ਦਾ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸਾਡਾ ਮੁੱਖ ਉਦੇਸ਼ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਪ੍ਰਬੰਧਕ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਸੁਰੱਖਿਅਤ ਭਵਿੱਖ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਮੈਗਾ ਪੀ.ਟੀ.ਐਮ. ਦਾ ਆਯੋਜਨ ਅਗਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ-ਰਣ ਸਿੰਘ ਮਹਿਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।