14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਮੈਗਾ ਪੀ.ਟੀ.ਐਮ. ਦਾ ਆਯੋਜਨ

ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ਵਿਖੇ 'ਮੈਗਾ ਮਾਪੇ-ਅਧਿਆਪਕ ਮਿਲਣੀ' ਦਾ ਸਫਲ ਆਯੋਜਨ ਕੀਤਾ ਗਿਆ | ਸਟੇਟ ਐਵਾਰਡੀ ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਮਿਲਣੀ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਅਤੇ 'ਹੋਲਿਸਟਿਕ ਰਿਪੋਰਟ ਕਾਰਡ' ਮਾਪਿਆਂ ਨਾਲ ਸਾਂਝੇ ਕੀਤੇ ਗਏ | ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਵੱਖ-ਵੱਖ ਜਮਾਤਾਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਅਤੇ ਮਾਪਿਆਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਨਿਯਮਿਤ ਹਾਜ਼ਰੀ ਅਤੇ ਘਰ ਵਿਚ ਪੜ੍ਹਾਈ ਦਾ ਸੁਖਾਵਾਂ ਮਾਹੌਲ ਸਿਰਜਣ ਦੀ ਅਪੀਲ ਕੀਤੀ | ਇਸ ਮੌਕੇ ਮਾਪਿਆਂ ਨੂੰ ਅਹਿਮ ਜਾਣਕਾਰੀਆਂ ਜਿਵੇਂ ਕਿ ਵਿਦਿਆਰਥੀ ਹਾਜ਼ਰੀ ਐੱਸ.ਐਮ.ਐੱਸ.ਅਲਰਟ ਪ੍ਰਣਾਲੀ, 14 ਸਾਲ ਦੀਆਂ ਲੜਕੀਆਂ ਲਈ ਐੱਚ.ਪੀ.ਵੀ.ਟੀਕਾਕਰਨ ਮੁਹਿੰਮ ਅਤੇ ਹੁਨਰ ਸਿੱਖਿਆ ਯੋਜਨਾ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ | ਸਕੂਲ ਵਿਚ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਵਿੱਦਿਅਕ ਪ੍ਰਦਰਸ਼ਨੀਆਂ ਮਾਪਿਆਂ ਲਈ ਖਿੱਚ ਦਾ ਕੇਂਦਰ ਰਹੀਆਂ | ਸਮੂਹ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਮਿਲਣੀ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇੱਕ ਸਾਰਥਿਕ ਕਦਮ ਸਾਬਤ ਹੋਈ |
ਪਿਛਲੀ ਖ਼ਬਰ ਆਰੁਸ਼ ਕੰਬੋਜ ਨੇ ਪੰਜਵੀਂ ਦੀ ਬੋਰਡ ਪ੍ਰੀਖਿਆ 'ਚ ਸਕੂਲ 'ਚੋਂ ਕੀਤਾ ਦੂਜਾ ਸਥਾਨ ਹਾਸਿਲ ਅਗਲੀ ਖ਼ਬਰ ਜੀ. ਏ. ਵੀ. ਜੈਨ ਆਦਰਸ਼ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਧਾਰਮਿਕ ਸਮਾਗਮ ਨਾਲ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।