14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਫ਼ਾਜ਼ਿਲਕਾ ਦੇ ਵਾਰਡ ਨੰਬਰ 15 ਤੋਂ ਪਰਜਾਪਤ ਪ੍ਰਧਾਨ ਮੋਹਨ ਲਾਲ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਫ਼ਾਜ਼ਿਲਕਾ ਦੇ ਵਾਰਡ ਨੰਬਰ 15 ਤੋਂ ਪਰਜਾਪਤ ਪ੍ਰਧਾਨ ਮੋਹਨ ਲਾਲ ਆਪਣੀ ਪੂਰੀ ਟੀਮ ਸਮੇਤ ਪਾਰਟੀ ਵਿਚ ਸ਼ਾਮਲ ਹੋ ਗਏ | ਵਿਧਾਇਕ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਭਲਾਈ ਕਾਰਜ ਕੀਤੇ ਹਨ, ਜਿਸ ਕਾਰਨ ਅੱਜ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਵਾਰਡਾਂ ਦੇ ਵਿਕਾਸ ਕਾਰਜ ਸਥਾਨਕ ਲੋਕਾਂ ਅਤੇ ਵਰਕਰਾਂ ਦੀ ਸਲਾਹ ਨਾਲ ਹੀ ਨੇਪਰੇ ਚਾੜ੍ਹੇ ਜਾਣਗੇ | ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਬਿਨਾਂ ਕਿਸੇ ਡਰ ਜਾਂ ਭੈਅ ਦੇ ਪਾਰਟੀ ਨਾਲ ਜੁੜ ਕੇ ਲੋਕ ਸੇਵਾ ਕਰਨ | ਦੂਜੇ ਪਾਸੇ, ਪਰਜਾਪਤ ਪ੍ਰਧਾਨ ਮੋਹਨ ਲਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਵਿਧਾਇਕ ਸਵਨਾ ਅਤੇ ਮੈਡਮ ਖ਼ੁਸ਼ਬੂ ਸਵਨਾ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਲ ਹੋ ਕੇ ਮਾਣ ਮਹਿਸੂਸ ਕਰ ਰਹੇ ਹਨ | ਉਨ੍ਹਾਂ ਪ੍ਰਣ ਕੀਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ |
ਪਿਛਲੀ ਖ਼ਬਰ ਹੈਰੋਇਨ ਸਮੇਤ ਅÏਰਤ ਕਾਬੂ ਅਗਲੀ ਖ਼ਬਰ ਜਲਾਲਾਬਾਦ ਵਿਖੇ ਸਤਿਸੰਗ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।