14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਅਜੀਤ ਡੈਸਕ 29-03-2026
ਜਲਾਲਾਬਾਦ,28 ਮਾਰਚ(ਜਤਿੰਦਰ ਪਾਲ ਸਿੰਘ)-ਆਪ ਦੇ ਆਮ ਆਦਮੀ ਕਲੀਨਿਕ ਪ੍ਰੋਜੈਕਟ ਤਹਿਤ ਜਲਾਲਾਬਾਦ ਵਿਖੇ ਬੀ.ਡੀ.ਪੀ.ਓ ਦਫ਼ਤਰ ਦੇ ਨਾਲ ਬਣੇ ਹਾਲ ਵਿਚ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵਲ਼ੋਂ ਕੀਤਾ ਗਿਆ ¢ਇਸ ਮੌਕੇ ਉਨ੍ਹਾਂ ਨਾਲ ਐੱਸ ਡੀ ਐੱਮ ਜਲਾਲਾਬਾਦ ਕੰਵਰਜੀਤ ਸਿੰਘ, ਡੀ.ਐੱਸ.ਪੀ ਜਲਾਲਾਬਾਦ ਗੁਰਸੇਵਕ ਸਿੰਘ ਬਰਾੜ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਮੈਡਮ ਕਵਿਤਾ ਵੀ ਮੌਜੂਦ ਸਨ¢ ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਹਨਾਂ ਆਮ ਆਦਮੀ ਕਲੀਨਿਕ ਨੂੰ ਬਣਾਇਆ ਗਿਆ ਹੈ¢ ਜਿਸ ਵਿਚ ਤਜਰਬੇਕਾਰ ਡਾਕਟਰ ਅਤੇ ਸਟਾਫ਼ ਰਾਹੀਂ ਆਮ ਲੋਕਾਂ ਲਈ ਇਲਾਜ, ਦਵਾਈਆਂ, ਲੈਬ ਟੈਸਟ ਆਦਿ ਮੁਫ਼ਤ ਹੋਣਗੇ ¢ ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ¢ ਉਨਾਂ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਆਮ ਆਦਮੀ ਕਲੀਨਿਕ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ, ਦਵਾਈਆਂ, ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ ¢ ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ, ਪਤਵੰਤੇ ਤੇ ਸ਼ਹਿਰਵਾਸੀ ਹਾਜ਼ਰ ਸਨ¢
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਦੇ ਨਤੀਜੇ ਐਲਾਨੇ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਵਿਖੇ ਡਿਗਰੀ ਵੰਡ ਸਮਾਗਮ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।