14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਇੰਚਾਰਜ ਨਾਰੰਗ ਨੇ ਪਿੰਡ ਤੇਲੂਪੁਰਾ ਵਿਖੇ ਕੀਤੀ ਸੰਵਾਦ ਬੈਠਕ

ਅਜੀਤ ਡੈਸਕ 29-03-2026
ਅਬੋਹਰ, 28 ਮਾਰਚ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਪਿੰਡ ਤੇਲੂਪੁਰਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਸੰਵਾਦ ਬੈਠਕ ਕੀਤੀ ਗਈ | 'ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ' ਮੁਹਿੰਮ ਤਹਿਤ ਕੀਤੀ ਗਈ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਕੀਤੇ ਗਏ ਲੋਕ-ਪੱਖੀ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਬੈਠਕ ਨੂੰ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸਰਕਾਰ ਨੇ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ | ਸੂਬੇ ਵਿਚ 'ਸਕੂਲ ਆਫ਼ ਐਮੀਨੈਂਸ' ਬਣਾ ਕੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ਾਂ ਵਿਚ ਭੇਜਿਆ ਗਿਆ ਹੈ | ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ' ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮੁਫ਼ਤ ਇਲਾਜ, ਦਵਾਈਆਂ ਅਤੇ ਟੈੱਸਟਾਂ ਦੀ ਸਹੂਲਤ ਮਿਲ ਰਹੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵਲੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਨਾਲ ਆਮ ਜਨਤਾ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ | ਭਿ੍ਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਐਂਟੀ-ਕਰੱਪਸ਼ਨ ਹੈਲਪ ਲਾਈਨ ਰਾਹੀਂ ਰਿਸ਼ਵਤਖ਼ੋਰੀ 'ਤੇ ਨਕੇਲ ਕੱਸੀ ਗਈ ਹੈ | ਇਸ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਗਈ ਸਖ਼ਤ ਮੁਹਿੰਮ ਨਾਲ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਵਿਚ ਸੁਧਾਰ ਹੋਇਆ ਹੈ | ਇਸ ਮੌਕੇ ਪਿੰਡ ਦੇ ਸਰਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪਿੰਡ ਵਕੀਲਾਂ ਵਾਲਾ ਵਿਖੇ ਪੰਚਾਇਤ ਵਲੋਂ ਜਨਤਕ ਥਾਵਾਂ 'ਤੇ ਕੁਰਸੀਆਂ ਰੱਖਣ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।