ਮੁੱਦਕੀ, 29 ਮਾਰਚ(ਭੁਪਿੰਦਰ ਸਿੰਘ)-ਸਥਾਨਕ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਰੀਟਾ ਮਹਿਤਾ ਨੇ ਦੱਸਿਆ ਕਿ ਮਾਊਾਟ 1 ਤੋਂ ਲੈ ਕੇ ਗਿਆਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਕਿਹਾ ਕਿ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਵਜੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਬੱਚਿਆਂ ਦੇ ਮਾਪਿਆਂ ਨੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਭਾ ਮਿਹਨਤੀ ਸਟਾਫ਼ ਅਤੇ ਬੱਚਿਆਂ ਦੀ ਮਿਹਨਤ ਦਾ ਨਤੀਜਾ ਹੈ | ਪਿ੍ੰਸੀਪਲ ਰੀਟਾ ਮਹਿਤਾ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਡਾ. ਸੰਦੀਪ ਗੁਪਤਾ, ਡਾਇਰੈਕਟਰ ਸੁਮਨ ਲਤਾ, ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |