23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਭਾਈ ਅੰਮਿ੍ਤਪਾਲ ਸਿੰਘ ਨੂੰ ਪਾਰਲੀਮੈਂਟ ਵਿਚ ਸ਼ਮੂਲੀਅਤ ਨਾ ਕਰਨ ਦੇਣਾ ਮੰਦਭਾਗਾ-ਜਗਦੀਪ ਸਿੰਘ ਭੁੱਲਰ

ਅਜੀਤ ਡੈਸਕ 30-03-2026
ਜ਼ੀਰਾ, 29 ਮਾਰਚ (ਹਰਜੀਤ ਸਿੰਘ ਗਿੱਲ)-ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਪਾਰਲੀਮੈਂਟ ਚੋਣਾਂ ਸਮੇਂ ਭਾਰੀ ਬਹੁਮਤ ਨਾਲ ਜਿਤਾ ਕੇ ਲੋਕਾਂ ਨੇ ਆਪਣਾ ਨੁਮਾਇੰਦਾ ਚੁਣਿਆ ਸੀ | ਜਿਨ੍ਹਾਂ ਦੀ ਬਜਟ ਸੈਸ਼ਨ ਦੌਰਾਨ ਪਾਰਲੀਮੈਂਟ 'ਚ ਸ਼ਮੂਲੀਅਤ ਨੂੰ ਰੋਕਣਾ ਮੰਦਭਾਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਜਗਦੀਪ ਸਿੰਘ ਭੁੱਲਰ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਰੀਬ ਤਿੰਨ ਸਾਲਾਂ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ 'ਤੇ ਝੂਠੇ ਦੋਸ਼ ਮੜ੍ਹ ਕੇ ਨਾਜਾਇਜ਼ ਐਨ.ਐਸ.ਏ ਲਗਾ ਕੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕੀਤਾ ਹੋਇਆ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਦੇਸ਼ ਵਿਚ ਸਿੱਖ ਕੌਮ ਨਾਲ ਬੇਗਾਨਗੀ ਵਾਲਾ ਵਰਤਾਵਾ ਕੀਤਾ ਜਾ ਰਿਹਾ ਹੈ | ਉਨ੍ਹਾਂ ਰੋਸ ਜਿਤਾਉਂਦਿਆਂ ਕਿਹਾ ਕਿ ਇਕ ਪਾਸੇ ਗੰਭੀਰ ਦੋਸ਼ ਸਾਬਿਤ ਹੋ ਜਾਣ ਦੇ ਬਾਵਜੂਦ ਸਿਰਸਾ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦਕਿ ਲੋਕਤੰਤਰੀ ਢੰਗ ਨਾਲ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਨੂੰ ਬਜਟ ਸੈਸ਼ਨ ਵਿਚ ਸ਼ਮੂਲੀਅਤ ਕਰਨ ਤੋਂ ਹੀ ਰੋਕਿਆ ਜਾ ਰਿਹਾ ਹੈ | ਜਗਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਪਾਰਲੀਮੈਂਟ 'ਚ ਸ਼ਮੂਲੀਅਤ ਨੂੰ ਰੋਕਣ ਨੂੰ ਲੋਕਤੰਤਰ ਦਾ ਕਤਲ ਦੱਸਦਿਆਂ ਕਿਹਾ ਕਿ ਜੇਲ੍ਹਾਂ ਅੰਦਰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਅੰਦਰ ਕਾਫ਼ੀ ਲੰਬੇ ਸਮੇਂ ਤੋਂ ਬੰਦ ਸਿੰਘਾਂ ਨਾਲ ਵੀ ਅਜਿਹੀਆਂ ਵਿਤਕਰੇ ਬਾਜ਼ੀ ਕਰਕੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ |
ਪਿਛਲੀ ਖ਼ਬਰ ਪੜ੍ਹਾਈ 'ਚ ਅੱਵਲ ਆਏ ਬੱਚਿਆਂ ਦਾ ਸਨਮਾਨ ਅਗਲੀ ਖ਼ਬਰ ਵਿਜ਼ਡਮ ਸਕੂਲ ਮੁੱਦਕੀ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।