ਗੁਰੂਹਰਸਹਾਏ, 29 ਮਾਰਚ(ਹਰਚਰਨ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਜਮੀਤ ਸਿੰਘ ਵਾਲਾ ਵਿਖੇ ਸਾਲਾਨਾ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਨਰਸਰੀ ਤੋਂ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਇਸ ਸਮਾਰੋਹ ਵਿਚ ਕੱਲਸਟਰ ਕੋਹਰ ਸਿੰਘ ਵਾਲਾ ਦੀ ਸੈਂਟਰ ਸ਼੍ਰੀਮਤੀ ਸੁਖਵਿੰਦਰ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਸੈਂਟਰ ਮੁਖੀ ਸ਼੍ਰੀਮਤੀ ਸੁਖਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਚੰਗੇ ਨੰਬਰ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਮੁਖੀ ਜਸਵੀਰ ਸਿੰਘ ਨੇ ਸੈਂਟਰ ਮੁਖੀ ਸੁਖਵਿੰਦਰ ਕੌਰ ਨੂੰ ਵਿਸ਼ੇਸ਼ ਤੌਰ 'ਤੇ ਪਹੁੰਚਣ ਲਈ ਧੰਨਵਾਦ ਕੀਤਾ | ਇਸ ਮੌਕੇ ਸਕੂਲ ਅਧਿਆਪਕ ਘੁੱਕਰ ਸਿੰਘ, ਚਰਨਜੀਤ ਲੀਸ਼ਾ ਅਵਤਾਰ ਸਿੰਘ ਆਦਿ ਹਾਜ਼ਰ ਸਨ |