24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਖੂਨੀ ਸੜਕ 'ਤੇ ਕਾਰ ਅਤੇ ਘੋੜੇ-ਟਰਾਲੇ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਅਜੀਤ ਡੈਸਕ 30-03-2026
ਫ਼ਿਰੋਜ਼ਪੁਰ/ਮਮਦੋਟ 29 ਮਾਰਚ (ਗੁਰਿੰਦਰ ਸਿੰਘ, ਰਾਜਿੰਦਰ ਸਿੰਘ ਹਾਂਡਾ)-ਖ਼ੂਨੀ ਸੜਕ ਵਜੋਂ ਜਾਣੀ ਜਾਂਦੀ ਫਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਮਮਦੋਟ-ਖਾਈ ਟੀ-ਪੁਆਇੰਟ ਦੇ ਨਜ਼ਦੀਕ ਘੋੜੇ-ਟਰਾਲੇ ਵਲੋਂ ਕਾਰ ਨੂੰ ਸਾਹਮਣੇ ਤੋਂ ਟੱਕਰ ਮਾਰ ਦੇਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਸੜਕ 'ਤੇ ਜਾ ਰਹੇ ਟਰੱਕ ਨੂੰ ਕਰਾਸ ਕਰਦਿਆਂ ਘੋੜੇ-ਟਰਾਲੇ ਨੇ ਸੜਕ ਦੇ ਦੂਜੇ ਪਾਸੇ ਜਾ ਕੇ ਸਾਹਮਣੇ ਤੋਂ ਆ ਰਹੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਇਸ ਹਾਦਸੇ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਚਾਲਕ ਕਾਰ ਦੇ ਵਿੱਚ ਹੀ ਫਸ ਗਿਆ | ਜਿਸ ਨੂੰ ਹੋਰ ਰਾਹਗੀਰਾਂ ਤੇ ਨਜ਼ਦੀਕੀ ਘਰਾਂ ਦੇ ਵਸਨੀਕਾਂ ਵਲੋਂ ਬੜੀ ਮਸ਼ੱਕਤ ਤੋਂ ਬਾਅਦ ਕਾਰ ਨੂੰ ਕੱਟ ਵੱਢ ਕੇ ਬਾਹਰ ਕੱਢ ਕੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚਾਇਆ ਗਿਆ | ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਜਦਕਿ ਹਾਦਸੇ ਦਾ ਕਾਰਨ ਬਣਿਆ ਘੋੜਾ-ਟਰਾਲਾ ਸੰਤੁਲਨ ਵਿਗੜਨ ਕਾਰਨ ਸੜਕ ਤੋਂ ਹੇਠਾਂ ਉਤਰ ਗਿਆ | ਜਿਸ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਮੌਕੇ 'ਤੇ ਪਹੁੰਚੀ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਹਾਦਸੇ ਵਾਲੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਤੇ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਚਾਲੂ ਕਰਵਾਇਆ ਗਿਆ | ਖ਼ਬਰ ਲਿਖੇ ਜਾਣ ਤੱਕ ਪੁਲਿਸ ਵਲੋਂ ਕਾਰਵਾਈ ਜਾਰੀ ਸੀ | ਇਲਾਕੇ ਦੇ ਲੋਕਾਂ ਨੇ ਹਾਦਸੇ ਦਾ ਕਾਰਨ ਸੜਕ ਦੀ ਚੌੜਾਈ ਨੂੰ ਘੱਟ ਹੋਣਾ ਦੱਸਦਿਆਂ ਸੜਕ ਨੂੰ ਚੌੜਾ ਅਤੇ ਚਹੁੰ ਮਾਰਗੀ ਕਰਨ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੀ ਇਕੱਤਰਤਾ ਅਗਲੀ ਖ਼ਬਰ ਬਾਬੇ ਸ਼ਹੀਦਾਂ ਦਾ ਕਬੱਡੀ ਕੱਪ ਮਹੀਂਆਂ ਵਾਲਾ ਕਲਾਂ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।