24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

-ਮਾਮਲਾ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਨਾਲ ਫੈਲੀ ਬਿਮਾਰੀ ਦਾ- ਭਗਵੰਤ ਮਾਨ ਸਰਕਾਰ ਮਿ੍ਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਦੇਵੇ-ਹਰਬੰਸ ਸਿੰਘ

ਅਜੀਤ ਡੈਸਕ 30-03-2026
ਮਮਦੋਟ, 29 ਮਾਰਚ (ਸੁਖਦੇਵ ਸਿੰਘ ਸੰਗਮ)-ਬੀਤੇ ਕਰੀਬ ਇਕ ਮਹੀਨੇ ਤੋਂ ਬਲਾਕ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਕਾਰਨ ਫੈਲੀ ਬਿਮਾਰੀ ਨਾਲ ਹੋਈਆਂ ਮੌਤਾਂ 'ਤੇ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਜਾਣ ਲੱਗੀ ਹੈ | ਇਸੇ ਬਾਰੇ ਗੱਲ ਕਰਦੇ ਹੋਏ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਮਮਦੋਟ ਹਰਬੰਸ ਸਿੰਘ ਲੱਖਾ ਸਿੰਘ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਵਾਟਰ ਸਪਲਾਈ ਤੇ ਸਿਹਤ ਵਿਭਾਗ ਦੀ ਲਾਪਰਵਾਹੀ ਕਾਰਨ ਪਿੰਡ ਦੇ ਲੋਕਾਂ ਨੂੰ ਇਸ ਬਿਮਾਰੀ ਦਾ ਸ਼ਿਕਾਰ ਹੋਣਾ ਪਿਆ ਹੈ | ਹੁਣ ਤੱਕ ਕਰੀਬ ਤਿੰਨ ਦਰਜਨ ਬੱਚਿਆਂ ਸਮੇਤ ਲੋਕ ਪੀਲੀਆ ਵਰਗੀ ਨਾ ਮੁਰਾਦ ਬਿਮਾਰੀ ਤੋਂ ਪੀੜਤ ਪਾਏ ਗਏ ਹਨ ਅਤੇ ਅੱਜ ਵੀ 8 ਬੱਚੇ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਹਨ | ਕਾਂਗਰਸੀ ਆਗੂ ਨੇ ਕਿਹਾ ਕਿ ਜੇਕਰ ਸਰਕਾਰੀ ਅਧਿਕਾਰੀਆਂ 'ਤੇ ਕਰਮਚਾਰੀਆਂ ਵਲੋਂ ਸਮੇਂ ਸਿਰ ਆਪਣੀ ਜ਼ਿੰਮੇਵਾਰੀ ਨਿਭਾਈ ਹੁੰਦੀ ਤਾਂ ਲੋਕਾਂ ਨੂੰ ਮਿਲੇ ਦੂਸ਼ਿਤ ਪਾਣੀ ਕਾਰਨ ਇਸ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪੈਂਦਾ | ਉਨ੍ਹਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਸ਼ਰਾਬ ਪੀ ਕੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾ ਸਕਦੀ ਹੈ ਤਾਂ ਇਨ੍ਹਾਂ ਪਰਿਵਾਰਾਂ ਨੂੰ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਦੇਰੀ ਪਿੰਡ ਦੇ ਦੋਨੋਂ ਮਿ੍ਤਕ ਬੱਚਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰੇ ਅਤੇ ਨਾਲ ਹੀ ਜੇਰੇ ਇਲਾਜ ਬੱਚਿਆਂ ਦੇ ਪਰਿਵਾਰਾਂ ਦੀ ਵੀ ਮਦਦ ਕੀਤੀ ਜਾਵੇ |
ਪਿਛਲੀ ਖ਼ਬਰ ਕਾਰ ਅਤੇ ਆਈ ਫੋਨ ਖੋਹਣ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।