25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਵਾਤਾਵਰਨ ਸਬੰਧੀ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 30-03-2026
ਤਲਵੰਡੀ ਭਾਈ, 29 ਮਾਰਚ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਵਾਤਾਵਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਾਰਜਕਾਰੀ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਇਨਵਾਇਰਮੈਂਟ ਐਜੂਕੇਸ਼ਨ ਪੋ੍ਰਗਰਾਮ (2025-26) ਦੇ ਤਹਿਤ ਵਾਤਾਵਰਨ ਸਬੰਧੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਮਿਸ਼ਨ ਲਾਈਫ਼, ਵਾਤਾਵਰਨ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਭਾਰਤ ਸਰਕਾਰ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ, ਐਨ.ਐੱਸ.ਐੱਸ ਅਤੇ ਪੰਜਾਬ ਯੂਨੀਵਰਸਿਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੌਰਾਨ ਵਾਤਾਵਰਨ ਸਪਥ, ਸੇਵ ਵਾਟਰ, ਵੇਸਟ ਮੈਨੇਜਮੈਂਟ ਬਾਰੇ ਲੈਕਚਰ ਕਰਵਾਇਆ ਗਿਆ ਤੇ ਵੇਸਟ ਮੈਟੀਰੀਅਲ ਤੋਂ ਨਵੀਆਂ ਚੀਜ਼ਾਂ ਤਿਆਰ ਕਰਨ ਆਦਿ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਨੇ ਸਾਇਲ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਸਾਫ਼ ਅਤੇ ਸਸਤੀ ਊਰਜਾ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ | ਰੁੱਖ ਲਗਾਉਣ ਦਾ ਕਾਰਜ-ਕਰਮ ਮਾਸਟਰ ਨੈਬ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ | ਮਾਸਟਰ ਨੈਬ ਸਿੰਘ ਨੇ ਪ੍ਰਦੂਸ਼ਣ ਦੀ ਰੋਕਥਾਮ ਤੇ ਪ੍ਰਕਿਰਤੀ ਨਾਲ ਸਾਂਝ ਪਾਉਣ ਦਾ ਸੰਦੇਸ਼ ਦਿੱਤਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਵਿਅਕਤੀ ਦੀ ਚੰਗੀ ਸਿਹਤ ਅਤੇ ਮਾਨਸਿਕ ਤੰਦਰੁਸਤੀ ਲਈ ਸਾਫ਼-ਸੁਥਰਾ ਵਾਤਾਵਰਨ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪੇ੍ਰਰਿਤ ਕੀਤਾ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਵਾਤਾਵਰਨ ਨੂੰ ਬਚਾਉਣ ਸਬੰਧੀ ਗਤੀਵਿਧੀਆਂ ਕਰਾਉਣ ਅਤੇ ਬੂਟੇ ਲਗਾਉਣ ਲਈ ਸਮੂਹ ਸਟਾਫ਼ ਮੈਂਬਰਾਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਕਰਾਉਣ ਲਈ
ਪਿਛਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਦਸਤੀ ਪਿਸਟਲ ਨਾਲ ਕੀਤੇ ਸਿੱਧੇ ਫਾਇਰ ਅਗਲੀ ਖ਼ਬਰ ਹਾਈਕੋਰਟ ਦੇ ਜਸਟਿਸ ਜਸਜੀਤ ਸਿੰਘ ਬੇਦੀ ਵੱਲੋਂ ਜ਼ੀਰਾ ਅਦਾਲਤ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।